Nabaz-e-punjab.com

ਕੈਬਨਿਟ ਮੰਤਰੀ ਸਿੱਧੂ ਮੁਹਾਲੀ ਹਲਕੇ ਦੀਆਂ ਨਵੀਆਂ ਪੰਚਾਇਤਾਂ ਨੂੰ ਵੀਰਵਾਰ ਨੂੰ ਵੰਡਣਗੇ ਦੋ ਕਰੋੜ ਦੀਆਂ ਗਰਾਂਟਾਂ ਦੇ ਚੈੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਭਲਕੇ 21 ਫਰਵਰੀ ਦਿਨ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡਾਂ ਦੀਆਂ ਨਵੀਆਂ ਚੁਣੀਆਂ ਗਈਆਂ ਗਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ਼ਾਂ ਲਈ 2 ਕਰੋੜ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡਣਗੇ। ਅੱਜ ਸ਼ਾਮੀ ਇਹ ਜਾਣਕਾਰੀ ਪਸ਼ੂ ਪਾਲਣ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਥੋਂ ਦੇ ਸਨਅਤੀ ਏਰੀਆ ਫੇਜ਼-1 ਸਥਿਤ ਆਪਣੇ ਦਫ਼ਤਰ ਵਿੱਚ ਬਾਅਦ ਦੁਪਹਿਰ 2 ਵਜੇ ਗਰਾਂਟ ਵੰਡ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸਮਾਰੋਹ ਵਿੱਚ ਇਲਾਕੇ ਦੀਆਂ ਪੰਚਾਇਤਾਂ ਨੂੰ ਗਰਾਂਟ ਦੇ ਚੈੱਕ ਵੰਡੇ ਜਾਣਗੇ। ਨਵੀਆਂ ਪੰਚਾਇਤਾਂ ਚੁਣੇ ਜਾਣ ਤੋਂ ਬਾਅਦ ਕੈਪਟਨ ਸਰਕਾਰ ਦੀ ਇਹ ਪਹਿਲੀ ਵੱਡੀ ਕਾਰਵਾਈ ਹੈ, ਜਿਸ ਦੀ ਰਸਮੀ ਸ਼ੁਰੂਆਤ ਵੀ ਮੁਹਾਲੀ ਤੋਂ ਕੀਤੀ ਜਾ ਰਹੀ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਵੰਡੇ ਜਾਣੇ। ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋਏ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਹੁਣ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁਹਾਲੀ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਹਰ ਹੀਲੇ ਪੜਾਅਵਾਰ ਪੂਰੇ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …