Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਸਿੱਧੂ ਵੱਲੋਂ ਲਾਂਡਰਾਂ ਨੇੜੇ ਸੜਕ ਦੇ ਆਲੇ-ਦੁਆਲੇ ਦੀਆਂ ਡਰੇਨਾਂ ਦੀ ਸਫ਼ਾਈ ਦੇ ਆਦੇਸ਼ ਬਰਸਾਤੀ ਪਾਣੀ ਦੇ ਵਹਾਅ ਵਿਚ ਰੁਕਾਵਟਾਂ ਖੜ੍ਹੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਲਾਂਡਰਾਂ ਦਾ ਦੌਰਾ ਕਰਕੇ ਸੁਣੀਆਂ ਸਮੱਸਿਆਵਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ: ਪਸ਼ੂ ਪਾਲਣ ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਨੀਅਰ ਅਧਿਕਾਰੀਆਂ ਨੂੰ ਨਾਲ ਲੈ ਕੇ ਲਾਂਡਰਾਂ ਪਿੰਡ ਦਾ ਦੌਰਾ ਕੀਤਾ ਜਿੱਥੇ ਕਿ ਬਰਸਾਤ ਕਾਰਨ ਟੋਭੇ ਦਾ ਪਾਣੀ ਓਵਰ ਫਲੋਅ ਹੋਣ ਕਾਰਨ ਲੋਕਾਂ ਦੇ ਘਰਾਂ ਵਿਚ ਵੜਦਾ ਹੈ, ਦੇ ਨਿਕਾਸੀ ਲਈ ਢੁਕਵੇਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਕਿਸੇ ਦਾ ਮਾਲੀ ਨੁਕਸਾਨ ਨਾ ਹੋਵੇ। ਸ੍ਰੀ ਸਿੱਧੂ ਨੇ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਨ.ਐਸ. ਵਾਲੀਆ ਨੂੰ ਹਦਾਇਤ ਕੀਤੀ ਕਿ ਲਾਂਡਰਾਂ ਨੇੜੇ ਸੜਕ ਦੇ ਦੁਆਲੇ ਬਣੀਆਂ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਤਾਂ ਜੋ ਪਾਣੀ ਦੇ ਨਿਕਾਸੀ ਵਿਚ ਕੋਈ ਰੁਕਾਵਟ ਪੈਦਾ ਨਾ ਹੋਵੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕਿਸੇ ਨੂੰ ਵੀ ਕੁਦਰਤੀ ਵਹਾਅ ਵਿਚ ਰੁਕਾਵਟਾਂ ਖੜ੍ਹੀਆਂ ਕਰਨ ਵਾਲੀਆਂ ਇਮਾਰਤਾਂ ਬਣਾਉਣ ਦੀ ਆਗਿਆ ਨਾ ਦਿੱਤੀ ਜਾਵੇ। ਜਿਸ ਕਾਰਨ ਬਰਸਾਤੀ ਪਾਣੀ ਦੇ ਨਿਕਾਸ ਵਿਚ ਦਿੱਕਤ ਆਉਂਦੀ ਹੈ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਲਾਂਡਰਾਂ ਨਿਵਾਸੀਆਂ ਨੇ ਸ੍ਰੀ ਸਿੱਧੂ ਨੂੰ ਦੱਸਿਆ ਕਿ ਇੱਕ ਪ੍ਰਾਈਵੇਟ ਵਿਅਕਤੀ ਵਲੋਂ ਜੋ ਸ਼ੋਅ ਰੂਮ ਬਣਾਇਆ ਗਿਆ ਹੈ ਉਸ ਕਾਰਨ ਕੁਦਰਤੀ ਵਹਾਅ ਵਿਚ ਰੁਕਾਵਟ ਆਈ ਹੈ ਜਿਸ ਕਾਰਨ ਟੋਭਾ ਓਵਰ ਫਲੋਅ ਹੋਣ ਕਾਰਨ ਬਰਸਾਤ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜਿਆ ਹੈ। ਅਜਿਹਾ ਕਰਨ ਵਾਲਿਆਂ ਵਿਰੁਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਸ੍ਰੀ ਸਿੱਧੂ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਨੂੰ ਵੀ ਕੁਦਰਤੀ ਵਹਾਅ ਵਿਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਹਲਕਾ ਵਿਧਾਇਕ ਫਤਿਹਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ, ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸਡੀਐਮ ਜਗਦੀਪ ਸਹਿਗਲ, ਪੰਚਾਇਤੀ ਰਾਜ ਵਿਭਾਗ ਦੇ ਐਕਸੀਅਨ ਕੁਲਦੀਪ ਸਿੰਘ ਗਰਚਾ, ਐਸਡੀਓ ਰਾਜੀਵ ਭੱਲਾ, ਸਾਬਕਾ ਸਰਪੰਚ ਹਰਚਰਨ ਸਿੰਘ ਗਿੱਲ, ਦਿਲਬਾਗ ਸਿੰਘ ਨੰਬਰਦਾਰ, ਸਤਨਾਮ ਸਿੰਘ ਲਾਂਡਰਾਂ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਭਾਗ ਸਿੰਘ ਨੰਬਰਦਾਰ, ਨਿੰਮਾ ਸਿੰਘ, ਜਗਦੀਪ ਸਿੰਘ, ਗੁਰਜੰਟ ਸਿੰਘ, ਜੈ ਕਿਸ਼ਨ ਵਰਮਾ, ਪਾਲ ਸਿਘ, ਸੁਰਿੰਦਰ ਸਿੰਘ, ਜਸਵੀਰ ਸਿੰਘ, ਜਸਮਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਿੰਡ ਦੇ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ