nabaz-e-punjab.com

ਅਣਅਧਿਕਾਰਤ ਕਲੋਨੀਆਂ ਨਿਯਮਤ ਕਰਨ ਲਈ ਕਾਨੂੰਨ ਤੇ ਨੀਤੀ ਨੂੰ ਅੰਤਿਮ ਛੋਹਾਂ ਦੇਣ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਣ-ਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ ਕਾਨੂੰਨ ਤੇ ਨੀਤੀ ਨੂੰ ਅੰਤਮ ਰੂਪ ਦੇਣ ਸਬੰਧੀ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ ਤਾਂ ਕਿ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਸਬ-ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕੰਮ ਕਰੇਗੀ ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੈਂਬਰ ਹੋਣਗੇ।
ਕਮੇਟੀ ਆਪਣੀ ਰਿਪੋਰਟ 30 ਦਿਨਾਂ ਵਿੱਚ ਪੇਸ਼ ਕਰੇਗੀ। ਇਹ ਸਬ-ਕਮੇਟੀ ਸਬੰਧਤ ਕਾਨੂੰਨ ਤੇ ਨੀਤੀ ਨੂੰ ਅੰਤਮ ਰੂਪ ਦੇਣ ਤੋਂ ਇਲਾਵਾ ਅਣ-ਅਧਿਕਾਰਤ ਰਿਹਾਇਸ਼ੀ ਕਲੋਨੀਆਂ ਨੂੰ ਵੱਖ-ਵੱਖ ਸ਼੍ਰੇਣੀਆਂ ਤਹਿਤ ਨਿਯਮਤ ਕਰਨ ਲਈ ਸਹਿਮਤੀ (ਕੰਪੋਜੀਸ਼ਨ) ਫੀਸ ਦੇ ਰੇਟ ਤੈਅ ਕਰੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਜਵੀਜ਼ਤ ਕਾਨੂੰਨ ਅਨੁਸਾਰ ਗੈਰ-ਯੋਜਨਾਬੱਧ ਇਲਾਕਿਆਂ ਨੂੰ ਯੋਜਨਾਬੱਧ ਢਾਂਚੇ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਦੇ ਬਾਸ਼ਿੰਦਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…