ਨਗਰ ਨਿਗਮ ਦੀ ਨਵੀਂ ਟੀਮ ਵੱਲੋਂ ਖਰੀਦੀ ਟ੍ਰੀ-ਪਰੂਨਿੰਗ ਤੇ ਟਰੈਕਟਰ ਨੂੰ ਕੈਬਨਿਟ ਮੰਤਰੀ ਵੱਲੋਂ ਹਰੀ ਝੰਡੀ

ਪਹਿਲੀਆਂ ਪਰੂਨਿੰਗ ਮਸ਼ੀਨਾਂ ਨਾਲੋਂ ਵਧੇਰੇ ਸਮਰੱਥਾ ਨਾਲ ਕੰਮ ਕਰੇਗੀ ਇਹ ਨਵੀਂ ਪਰੂਨਿੰਗ ਮਸ਼ੀਨ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਵਾਲੀ ਨਵੀਂ ਟੀਮ ਵੱਲੋਂ ਆਪਣੇ ਕਾਰਜਕਾਲ ਦੀ ਸ਼ੁਰੂਆਤ ਮੌਕੇ ਹੀ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਅਤੇ ਵਿਕਾਸ ਪੱਖੋਂ ਮੋਹਰੀ ਸ਼ਹਿਰ ਬਣਾਉਣ ਲਈ ਤੇਜ਼ੀ ਨਾਲ ਸ਼ੁਰੂ ਕੀਤੇ ਕੰਮਾਂ ਸਦਕਾ ਦਰੱਖਤਾਂ ਦੀ ਛੰਗਾਈ ਲਈ ਇੱਕ ਹੋਰ ਨਵੀਂ ਟ੍ਰੀ-ਪਰੂਨਿੰਗ ਮਸ਼ੀਨ ਅਤੇ ਟਰੈਕਟਰ ਦੀ ਖਰੀਦ ਕੀਤੀ ਗਈ ਹੈ। ਇਸ ਨਵੀਂ ਮਸ਼ੀਨ ਤੇ ਟਰੈਕਟਰ ਨੂੰ ਅੱਜ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਨਵੀਂ ਮਸ਼ੀਨ 35.70 ਲੱਖ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ ਅਤੇ 6.40 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਰੈਕਟਰ ਖਰੀਦਿਆ ਗਿਆ ਹੈ। ਇਸ ਤੋਂ ਪਹਿਲਾਂ ਦੋ ਮਸ਼ੀਨਾਂ ਉਨ੍ਹਾਂ ਆਪਣੇ ਅਖ਼ਤਿਅਰੀ ਕੋਟੇ ਵਿੱਚੋਂ ਖਰੀਦ ਕੇ ਨਗਰ ਨਿਗਮ ਨੂੰ ਭੇਂਟ ਕੀਤੀਆਂ ਸਨ। ਸ੍ਰ. ਸਿੱਧੂ ਨੇ ਨਗਰ ਨਿਗਮ ਦੀ ਨਵੀਂ ਟੀਮ ਨੂੰ ਕਿਹਾ ਕਿ ਉਹ ਪੂਰੀ ਦ੍ਰਿੜ੍ਹਤਾ ਨਾਲ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਅਤੇ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਆਪਣੇ ਚਾਰਜ ਸੰਭਾਲਣ ਉਪਰੰਤ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਅਧੂਰੇ ਪਏ ਕੰਮਾਂ ਦੇ ਨਾਲ-ਨਾਲ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਬਨਿਟ ਮੰਤਰੀ ਸ੍ਰ. ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਮਸ਼ੀਨ ਨਾਲ ਸ਼ਹਿਰ ਵਿੱਚ ਦਰੱਖ਼ਤਾਂ ਦੀ ਛੰਗਾਈ ਅਤੇ ਟਰੈਕਟਰ ਨਾਲ ਛਾਂਗ ਦੀ ਚੁਕਾਈ ਦਾ ਕੰਮ ਵਧੀਆ ਅਤੇ ਸਹੀ ਸਮੇਂ ਸਿਰ ਨਿਪਟਾਇਆ ਜਾ ਸਕੇਗਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਕਮਲ ਗਰਗ, ਐਸ.ਈ. ਸੰਜੇ ਕੰਵਰ, ਐਕਸੀਅਨ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…