nabaz-e-punjab.com

ਭਾਰਤੀ ਵਿਦੇਸ਼ ਸੇਵਾ ਦਾ ਕਾਡਰ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣ ਵਿੱਚ ਮਹੱਤਵ ਪੂਰਨ ਭੂਮਿਕਾ ਨਿਭਾਅ ਰਿਹਾ: ਮੁੱਖ ਮੰਤਰੀ

ਯੂਪੀਐਸਸੀ ਦੀ ਸਿਵਲ ਪ੍ਰੀਖਿਆ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲੇ ਅਨਮੋਲ ਸ਼ੇਰ ਸਿੰਘ ਬੇਦੀ ਤੇ ਮਾਪਿਆਂ ਵੱਲੋਂ ਕੈਪਟਨ ਨਾਲ ਮੁਲਾਕਾਤ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣ ਵਿੱਚ ਭਾਰਤੀ ਵਿਦੇਸ਼ ਸੇਵਾ (ਆਈਐਫਐਸ) ਦੇ ਕਾਡਰ ਦੇ ਯੋਗਦਾਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਯੂ.ਪੀ.ਐਸ.ਸੀ. ਸਿਵਲ ਸੇਵਾਵਾਂ ਦੀ ਪ੍ਰੀਖਿਆ ਵਿੱਚ ਪਹਿਲੀ ਕੋਸ਼ਿਸ਼ ’ਚ ਮੁਲਕ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮ੍ਰਿਤਸਰ ਦੇ ਅਨਮੋਲ ਸ਼ੇਰ ਸਿੰਘ ਬੇਦੀ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।
ਮੀਟਿੰਗ ਵਿਚ ਆਪਣੇ ਮਾਪਿਆਂ ਨਾਲ ਹਾਜ਼ਰ ਅਨਮੋਲ ਨੂੰ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਅਨਮੋਲ ਦੀ ਵਿਲੱਖਣ ਪ੍ਰਾਪਤੀ ਦੀ ਖੁਸ਼ੀ ਵਿੱਚ ਉਸ ਦਾ ਅਤੇ ਪਰਿਵਾਰਕ ਮੈਂਬਰਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਜਿਸ ਨੇ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਅਨਮੋਲ ਆਪਣੀ ਵਚਨਬੱਧਤਾ ਅਤੇ ਜਜ਼ਬੇ ਨਾਲ ਪੰਜਾਬ ਦੇ ਗੌਰਵ ਵਿੱਚ ਵਾਧਾ ਕਰੇਗਾ।
23 ਸਾਲਾ ਨੌਜਵਾਨ ਜੋ ਭਾਰਤ ਦੇ ਆਲਮੀ ਵਿਕਾਸ ਸਫਰ ਵਿੱਚ ਮਹੱਤਵਪੂਰਨ ਰੋਲ ਅਦਾ ਕਰਨ ਦੇ ਮਕਸਦ ਨਾਲ ਆਈ.ਐਫ.ਐਸ. ਵਿੱਚ ਆਉਣਾ ਚਾਹੁੰਦਾ ਹੈ, ਨੇ ਮੁੱਖ ਮੰਤਰੀ ਨਾਲ ਆਪਣੀ ਖਾਹਿਸ਼ਾਂ ਸਾਂਝੀਆਂ ਕੀਤੀਆਂ। ਅਨਮੋਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਆਈਐਫਐਸ ਕਾਡਰ ਲਈ ਅਰਜ਼ੀ ਦੇਣ ਸਮੇਂ ਉਸ ਨੂੰ ਯਕੀਨ ਨਹੀਂ ਸੀ ਕਿ ਉਹ ਆਈ.ਏ.ਐਸ. ਘਰੇਲੂ ਕਾਡਰ ਲਈ ਜਗ੍ਹਾ ਬਣਾਉਣ ਵਿਚ ਕਾਮਯਾਬ ਹੋ ਜਾਵੇਗਾ। ਅਨਮੋਲ ਦੇ ਪਿਤਾ ਡਾ. ਸਰਬਜੀਤ ਬੇਦੀ ਨੇ ਵੀ ਮੁੱਖ ਮੰਤਰੀ ਨੂੰ ਦੱਸਿਆ ਕਿ ਅਨਮੋਲ ਨੇ ਹੋਰ ਲੋਕਾਂ ਦੀ ਤਰ੍ਹਾਂ ਸਖਤ ਮਿਹਨਤ ਵੀ ਨਹੀਂ ਕੀਤੀ ਜਿਸ ਕਾਰਨ ਅਨਮੋਲ ਦੇ ਆਈਏਐਸ ਸਬੰਧੀ ਕਾਮਯਾਬੀ ਲਈ ਸਾਰੇ ਪਰਿਵਾਰ ਵਾਲਿਆਂ ਨੂੰ ਕਾਫੀ ਸੰਦੇਹ ਸੀ। ਅਨਮੋਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਹ ਮੈਡਰਿਨ ਦੀ ਪੜ੍ਹਾਈ ਕਰਨਾ ਚਾਹੁੰਦਾ ਸੀ, ਜੋ ਦੱਖਣ-ਪੂਰਬ ਏਸ਼ੀਅਨ ਭਾਸ਼ਾ ਵਜੋਂ ਉੱਭਰੀ ਹੈ। ਕੈਪਟਨ ਅਮਰਿੰਦਰ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਰਾਜ ਦੇ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾ ਦੀ ਸ਼ੁਰੂਆਤ ਕਰਨ ਦੀ ਯੋਜਨਾ ਬਣਾ ਰਹੀ ਹੈ।

Load More Related Articles
Load More By Nabaz-e-Punjab
Load More In Cultural

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…