ਮੁਹਾਲੀ ਪ੍ਰੈੱਸ ਕਲੱਬ ਦੇ ਸਥਾਪਨਾ ਦਿਵਸ ਮੌਕੇ ਕੇਕ ਕੱਟਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਮੁਹਾਲੀ ਪ੍ਰੈੱਸ ਕਲੱਬ ਦਾ 22ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸੇ ਸਬੰਧ ਵਿੱਚ ਇੱਥੋਂ ਦੇ ਫੇਜ਼-4 ਸਥਿਤ ਕੋਠੀ ਨੰਬਰ-384 ਸਥਿਤ ਪ੍ਰੈੱਸ ਕਲੱਬ ਵਿਖੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਅਗਵਾਈ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ ਨੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਸੰਨ 1999 ਵਿੱਚ ਹੋਂਦ ਵਿੱਚ ਆਇਆ ਸੀ ਜਿਸ ਦੇ ਪਹਿਲੇ ਪ੍ਰਧਾਨ ਧਰਮਪਾਲ ਉਪਾਸ਼ਕ ਸਨ ਅਤੇ ਗੁਰਪ੍ਰੀਤ ਸਿੰਘ ਨਿਆਮੀਆਂ ਜਨਰਲ ਸਕੱਤਰ ਬਣੇ ਸਨ। ਕਲੱਬ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਸ੍ਰੀ ਬਾਗੜੀ ਨੇ ਦੱਸਿਆ ਕਿ ਇਹ ਪ੍ਰੈੱਸ ਕਲੱਬ ਬਹੁਤ ਹੀ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਹਰ ਸਾਲ ਲੋਕਤੰਤਰਿਕ ਢੰਗ ਨਾਲ ਗਵਰਨਿੰਗ ਬਾਡੀ ਦੀ ਚੋਣ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੈੱਸ ਕਲੱਬ ਵੱਲੋਂ ਹਰ ਆਮ ਵਿਅਕਤੀ ਜਾਂ ਸੰਸਥਾ ਨੂੰ ਆਪਣੀ ਸਮੱਸਿਆ ਸਰਕਾਰ ਤੱਕ ਪਹੁੰਚਾਉਣ ਲਈ ਪਲੇਟਫ਼ਾਰਮ ਦਿੱਤਾ ਜਾਂਦਾ ਹੈ ਅਤੇ ਪੱਤਰਕਾਰਾਂ ਲਈ ਵੀ ਮੁੱਢਲੀਆਂ ਸਹੂਲਤਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…