ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਕਰਤਾਰ ਸਿੰਘ ਰਾਣੂ ਦੀ ਯਾਦ ਵਿੱਚ ਕੈਲੰਡਰ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਅੱਜ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਕਰਤਾਰ ਸਿੰਘ ਰਾਣੂ ਦੀ ਯਾਦ ਵਿੱਚ ਰਾਣੂ ਯਾਦਗਾਰੀ ਟਰੱਸਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਟਰੱਸਟ ਵੱਲੋਂ ਬੋਰਡ ਮੁਖੀ ਨੂੰ ਅਪੀਲ ਕੀਤੀ ਕਿ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਸਾਥੀ ਰਾਣੂ ਦੀ ਯਾਦ ਵਿੱਚ ਬੋਰਡ ਮੁਲਾਜ਼ਮਾਂ ਦੇ ਬੱਚਿਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਪ੍ਰਕਿਰਿਆ ਮੁੜ ਤੋਂ ਸ਼ੁਰੂ ਕੀਤੀ ਜਾਵੇ। ਉਨ੍ਹਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ ਕਿ ਟਰੱਸਟ ਵੱਲੋਂ ਇਸ ਕਾਰਜ ਲਈ ਸਕੂਲ ਬੋਰਡ ਦੇ ਸਕੱਤਰ ਦੇ ਖਾਤੇ ਵਿੱਚ ਐਫ਼ਡੀਆਰ ਕਰਵਾਈ ਗਈ ਸੀ, ਜੋ ਕਿ ਇਸ ਵੇਲੇ ਲਗਭਗ 80 ਹਜ਼ਾਰ ਹੋ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਇਸ ਮੌਕੇ ਟਰੱਸਟ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ, ਰਾਣੂ ਗਰੁੱਪ ਦੇ ਪ੍ਰਧਾਨ ਜਰਨੈਲ ਸਿੰਘ ਚੁੰਨੀ, ਜਰਨੈਲ ਸਿੰਘ ਗਿੱਲ, ਸਾਬਕਾ ਜਨਰਲ ਸਕੱਤਰ ਭਗਵੰਤ ਸਿੰਘ ਬੇਦੀ, ਕੁਲਦੀਪ ਸਿੰਘ ਸੈਦਪੁਰ, ਸੰਤੋਖ ਸਿੰਘ, ਸੁਪਰਡੈਂਟ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਸਿਕੰਦਰ ਸਿੰਘ, ਸ਼ੇਰ ਸਿੰਘ ਮੁਲਾਂਪੁਰ, ਅਸ਼ੋਕ ਪੁਰੀ, ਹਰਬੰਸ ਸਿੰਘ ਬਾਗੜੀ ਸਮੇਤ ਕਈ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…