Nabaz-e-punjab.com

ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦਾ ਕਲੰਡਰ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਹਰੇਕ ਸਾਲ ਦੀ ਐਤਵੀਂ ਵੀ ਨਵੇਂ ਸਾਲ 2019 ਦਾ ਕਲੰਡਰ ਬਣਾਇਆ ਗਿਆ। ਜਿਸ ਨੂੰ ਅੱਜ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਵੱਲੋਂ ਰੀਲੀਜ਼ ਕੀਤਾ ਗਿਆ। ਜਿਸ ਵਿੱਚ ਨਾ ਕੇਵਲ ਮਹੀਨਾਵਾਰ ਤਰੀਕਾਂ ਦਾ ਵੇਰਵਾ ਦਰਜ ਹੈ ਸਗੋਂ ਵਾਤਾਵਰਨ ਦੀ ਸੰਭਾਲ ਅਤੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਵੀ ਦਿੱਤਾ ਗਿਆ ਹੈ। ਸੁਸਾਇਟੀ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਸੱਤ ਸਾਲ ਤੋਂ ਕਲੰਡਰ ਛਾਪਕੇ ਆਮ ਸ਼ਹਿਰੀਆਂ ਵਿੱਚ ਮੁਫ਼ਤ ਵੰਡਿਆ ਜਾਂਦਾ ਹੈ। ਇਸ ਕਲੰਡਰ ਵਿੱਚ ਪੰਜਾਬ ਸਰਕਾਰ ਦੀਆਂ ਛੁੱਟੀਆਂ ਦਾ ਵੇਰਵਾ ਅਤੇ ਲੋਕਾਂ ਦੀ ਸਹੂਲਤ ਲਈ ਦਸਵੀਂ, ਸੰਗਰਾਂਦ ਪੂਰਨਮਾਸ਼ੀ ਅਤੇ ਮੱਸਿਆ ਆਦਿ ਦਿਹਾੜਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਿੱਥੇ ਕਲੰਡਰ ਵਿੱਚ ਪੰਜਾਬ ਸਰਕਾਰ ਦੀਆਂ ਛੱੁਟੀਆਂ ਤਾਂ ਹੁੰਦੀਆਂ ਹੀ ਹਨ, ਉੱਥੇ ਇਹ ਕਲੰਡਰ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੁਨੇਹਾ ਦਿੰਦਾ ਹੈ। ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਪ੍ਰੈੱਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਮੈਂਬਰ ਸੁਰਿੰਦਰ ਸਿੰਘ, ਸਵਰਨ ਰਾਮ ਅਤੇ ਬਲਬੀਰ ਸਿੰਘ ਸੈਕਟਰ-48ਸੀ ਅਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਅਤੇ ਪਰਮਜੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…