ਸਾਹਿਤਕਾਰ ਮਨਮੋਹਨ ਸਿੰਘ ਦਾਊਂ ਵੱਲੋਂ ਨਵੇਂ ਸਾਲ ਦਾ ਕਲੰਡਰ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਐਸਏਐਸ ਨਗਰ ਦਾ ਨਵੇਂ ਸਾਲ 2017 ਦਾ ਕਲੰਡਰ ਸਨਮਾਨਿਤ ਸ਼੍ਰੋਮਣੀ ਸਾਹਿਤਕਾਰ ਪੁਆਧੀ ਪੰਜਾਬੀ ਸੱਥ ਮੁਹਾਲੀ ਦੇ ਪ੍ਰਧਾਨ ਸ੍ਰੀ ਮਨਮੋਹਨ ਸਿੰਘ ਦਾਊਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਬਲਾਕ ਵਿੱਚ ਜਾਰੀ ਕੀਤਾ ਗਿਆ। ਸ੍ਰੀ ਦਾਊਂ ਨੇ ਪੈਨਸ਼ਨਰ ਐਸੋਸੀਏਸ਼ਨ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨਾਂ ਨਾਲ ਸੇਵਾਮੁਕਤ ਕਰਮਚਾਰੀਆਂ ਨੂੰ ਇੱਕ ਮੰਚ ’ਤੇ ਇਕੱਠਾ ਹੋ ਕੇ ਆਪਣੀਆਂ ਸਮੱਸਿਆਵਾਂ ’ਤੇ ਵਿਚਾਰ ਕਰਕੇ ਹੱਲ ਕਰਨ ਦਾ ਮੌਕਾ ਮਿਲਦਾ ਹੈ। ਇਹ ਜਾਣਕਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੋਜੋਵਾਲ ਨੇ ਦਿੱਤੀ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ ਨੇ ਕਿਹਾ ਕਿ ਨਵੇਂ ਸਾਲ ਦਾ ਇਹ ਕਲੰਡਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਤੱਕ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਇਹ ਰਵਾਇਤ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਬਜ਼ੁਰਗ ਪੈਨਸਨਰਾਂ ਦੀ ਮੁਹਾਲੀ ਵਿੱਚ ਇੱਕੋ ਇੱਕ ਰਜਿਸਟਰਡ ਜਥੇਬੰਦੀ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਪੈਨਸ਼ਨਰਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਜੂਝਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸਰਕਾਰਾਂ ਅਤੇ ਪ੍ਰਸ਼ਾਸਨ ’ਤੇ ਲਗਾਤਾਰ ਦਬਾਅ ਪਾਇਆ ਜਾਂਦਾ ਰਹੇਗਾ। ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਸਮੇਰ ਸਿੰਘ ਬਾਠ, ਵਿੱਤ ਸਕੱਤਰ ਜਸਵੰਤ ਸਿੰਘ ਬਾਗੜੀ ਅਤੇ ਖਰੜ ਯੂਨਿਟ ਦੇ ਪ੍ਰਧਾਨ ਬਲਬੀਰ ਸਿੰਘ ਧਾਨੀਆਂ ਅਤੇ ਵੱਡੀ ਗਿਣਤੀ ਵਿੱਚ ਸੇਵਾ ਮੁਕਤ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…