ਨੌਜਵਾਨਾਂ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਲੜਨ ਦਾ ਪ੍ਰਣ ਲੈਣ ਦਾ ਸੱਦਾ

ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸਿੱਜਦਾ ਕੀਤਾ, ਵਾਰਸਾਂ ਦਾ ਸਨਮਾਨ

ਡੀਆਈਜੀ, ਐੱਸਐੱਸਪੀ, ਏਡੀਸੀ ਤਿੜਕੇ ਤੇ ਸੀਜੇਐਮ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 21 ਅਕਤੂਬਰ:
ਦੇਸ਼ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲੀਸ ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੂਪਨਗਰ ਰੇਂਜ ਦੇ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ ਅਤੇ ਐੱਸਐੱਸਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ ਅਤੇ 27 ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਡੀਆਈਜੀ ਨੀਲਾਂਬਰੀ ਜਗਦਲੇ ਨੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੁਲੀਸ ਬਲ ਅਤੇ ਨੀਮ-ਫੌਜੀ ਬਲਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਪੁਲੀਸ ਜਵਾਨਾਂ, ਅਰਧ ਸੈਨਿਕ ਬਲਾਂ ਦੀ ਬਹਾਦਰੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਜਿੱਤੋ ਜਾਂ ਮਰੋ ਦੇ ਮਿਸ਼ਨ ਨਾਲ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਜੰਗ ਲੜੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਜਿਹੇ ਪਰਿਵਾਰਾਂ ਦੀ ਵਿਰਾਸਤ ਵੀ ਸੰਭਾਲ ਰਿਹਾ ਹੈ, ਜਿਨ੍ਹਾਂ ਦੇ ਮੈਂਬਰਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰੀਆਂ ਹਨ। ਅਮਨ-ਸ਼ਾਂਤੀ, ਏਕਤਾ ਅਤੇ ਅਖੰਡਤਾ ਲਈ ਨਵੇਂ ਖ਼ਤਰੇ ਵਜੋਂ ਉੱਭਰੇ ਨਸ਼ਿਆਂ ਦੇ ਕੋਹੜ ਅਤੇ ਗੈਂਗਸਟਰਾਂ ਵਿਰੁੱਧ ਲੜਨ ’ਤੇ ਜ਼ੋਰ ਦਿੰਦਿਆਂ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਚੁੰਗਲ ਅਤੇ ਮਾੜੇ ਇਰਾਦਿਆਂ ਤੋਂ ਬਚਾਉਣ ਲਈ ਅਜਿਹੀਆਂ ਤਾਕਤਾਂ ਵਿਰੁੱਧ ਲੜਨਾ ਪਵੇਗਾ।
ਪੁਲੀਸ ਯਾਦਗਾਰੀ ਦਿਵਸ ਪਰੇਡ ਦੀ ਅਗਵਾਈ ਡੀਐਸਪੀ ਜਤਿੰਦਰ ਚੌਹਾਨ ਨੇ ਕੀਤੀ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਆਪਣੀਆਂ ਜਾਨਾਂ ਵਾਰਨ ਵਾਲੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਨਾਂ ਪੜ੍ਹ ਕੇ ਸੁਣਾਏ। ਇਸ ਮੌਕੇ ਡੀਆਈਜੀ, ਐੱਸਐੱਸਪੀ ਸਮੇਤ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਚੀਫ਼ ਜੁਡੀਸ਼ਲ ਮੈਜਿਸਟਰੇਟ ਅਨੀਸ਼ ਗੋਇਲ ਨੇ ਸ਼ਹੀਦਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…