ਬ੍ਰਾਹਮਣਮਾਜਰਾ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਖੂਨਦਾਨ ਕੈਂਪ

ਕੁਰਾਲੀ, 21 ਦਸੰਬਰ (ਰਜਨੀਕਾਂਤ ਗਰੋਵਰ):
ਇੱਥੋਂ ਨੇੜਲੇ ਪਿੰਡ ਬ੍ਰਾਹਮਣ ਮਾਜਰਾ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਅੱਜ ਸਮਾਪਤ ਹੋ ਗਿਆ। ਅਖੀਰਲੇ ਦਿਨ ਇਲਾਕੇ ਦੇ ਲੋਕਾਂ ਸਮੇਤ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਅੱਜ ਧਾਰਮਿਕ ਦੀਵਾਨਾਂ ਵਿੱਚ ਰਾਗੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਸ਼ਮੇਸ਼ਗੜ੍ਹ ਪਾਤਸ਼ਾਹੀ ਦਸਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਜਿਸ ਵਿੱਚ ਢਾਡੀ ਪਿਤਪਾਲ ਸਿੰਘ ਬੈਂਸ, ਸ਼ੇਰ ਸਿੰਘ, ਗੁਰਨਾਮ ਸਿੰਘ ਮੋਹੀ ਅਤੇ ਹੋਰਨਾਂ ਰਾਗੀ ਜਥਿਆਂ ਨੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ। ਬਾਬਾ ਗੁਰਮੀਤ ਸਿੰਘ ਅਤੇ ਬਾਬਾ ਸਤਨਾਮ ਸਿੰਘ ਨੇ ਧਾਰਮਿਕ ਵਿਚਾਰ ਪੇਸ਼ ਕਰਦਿਆਂ ਸੰਗਤ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਰਾਹ ’ਤੇ ਚੱਲਣ ਅਤੇ ਪਤਿਤਪੁਣੇ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ।
ਇਸ ਮੌਕੇ ਇਲਾਕੇ ਉੱਘੇ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ, ਦਵਿੰਦਰ ਸਿੰਘ ਬਾਜਵਾ, ਕੁਲਦੀਪ ਸਿੰਘ ਭਾਗੋਵਾਲ, ਨਰਿੰਦਰ ਸਿੰਘ ਮਾਵੀ, ਗੁਰਸ਼ਰਨ ਸਿੰਘ, ਨਰੇਸ਼ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਮਾਨਵਤਾ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ। ਇਸ ਮੌਕੇ ਦਸ਼ਮੇਸ਼ ਯੂਥ ਵੈਲਫੇਅਰ ਸਪੋਰਟਸ ਕਲੱਬ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ 65 ਵਿਅਕਤੀਆਂ ਲੇ ਸਵੈ ਇੱਛਾ ਅਨੁਸਾਰ ਖੂਨਦਾਨ ਕੀਤਾ । ਇਸ ਮੌਕੇ ਸੁਰਿੰਦਰ ਸਿੰਘ ਬਬਾਨੀ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਿੰਦਰ ਸਿੰਘ, ਗੁਰਜੰਟ ਸਿੰਘ, ਅਤਿੰਦਰਪਾਲ ਸਿੰਘ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…