
ਸਹਿਕਾਰੀ ਬੈਂਕ ਨੇ ਲਗਾਇਆ ਕਿਸਾਨ ਕੈਡਿਟ ਕਾਰਡ ਤੇ ਡਿਜ਼ੀਟਲ ਜਾਗਰੂਕਤਾ ਕੈਂਪ
ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਦੀ ਬਿਹਤਰੀ ਲਈ ਵੱਡੇ ਪੱਧਰ ’ਤੇ ਯੋਜਨਾਵਾਂ ਉਲੀਕੀਆਂ: ਮਨਜੀਤ ਸਿੰਘ ਮੁੰਧੋਂ ਸੰਗਤੀਆਂ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਜਨਵਰੀ:
ਦੀ ਐਸ.ਏ.ਐਸ ਨਗਰ ਸੈਂਟਰਲ ਕੋਆਰਪੋਰੇਟਿਵ ਬੈਂਕ ਦੀ ਬ੍ਰਾਂਚ ਕੁਰਾਲੀ ਵੱਲੋਂ ਦੀ ਝਿੰਗੜਾਂ ਕਲਾਂ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਕਿਸਾਨ ਕਰੈਡਿਟ ਕਾਰਡ ਅਤੇ ਡਿਜ਼ੀਟਲ ਵਿੱਤੀ ਸ਼ਾਖਰਤਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਲੋਕਾਂ ਨੂੰ ਕੈਸਲੈਸ ਟਰਾਂਜੈਕਸ਼ਨ ਬਾਰੇ ਅਤੇ ਡੈਬਿਟ ਕਾਰਡ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਮੈਨੇਜਰ ਗੁਰਿੰਦਰ ਸਿੰਘ, ਮੈਨੇਜਰ ਕੁਲਦੀਪ ਸਿੰਘ, ਕੋਆਰਡੀਨੇਟਰ ਸੰਜੀਵ ਕੁਮਾਰ, ਮੈਡਮ ਸੋਨੀਆ, ਗੁਰਪ੍ਰੀਤ ਸਿੰਘ ਧਨੋਆ ਨੇ ਲੋਕਾਂ ਨੂੰ ਰਾਜ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਮੁੰਧੋਂ ਸੰਗਤੀਆਂ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਾਵੇਂ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਦੀ ਬਿਹਤਰੀ ਲਈ ਵੱਡੇ ਪੱਧਰ ’ਤੇ ਯੋਜਨਾਵਾਂ ਉਲੀਕੀਆਂ ਅਤੇ ਉਨ੍ਹਾਂ ਨੂੰ ਲਾਗੂ ਵੀ ਕੀਤਾ ਗਿਆ ਹੈ ਪ੍ਰੰਤੂ ਇਸ ਦੇ ਬਾਵਜੂਦ ਕਿਸਾਨਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਾਲੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਿਆ ਜਾ ਸਕੇ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਬਾਦਲ ਸਰਕਾਰ ਨੇ ਆਰਥਿਕ ਮੰਦਹਾਲੀ ਦੇ ਦੌਰ ’ਚੋਂ ਲੰਘ ਰਹੇ ਕਿਸਾਨਾਂ ਦੀ ਜੂਨ ਸੁਧਾਰਨ ਲਈ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਫਸਲ ਬੀਮਾ ਯੋਜਨਾ, ਮੁਫ਼ਤ ਇਲਾਜ ਸਮੇਤ ਮੁਫ਼ਤ-ਬਿਜਲੀ ਪਾਣੀ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਝਿੰਗੜਾਂ ਕਲਾਂ, ਮੁੰਧੋ ਸੰਗਤੀਆਂ ਅਤੇ ਤਿਊੜ ਦੀਆਂ ਸਿਹਿਕਾਰੀ ਸੁਸਾਇਟੀਆਂ ਦੇ ਮੈਂਬਰਾਂ ਤੋਂ ਇਲਾਵਾ ਕਿਸ਼ਨ ਸਿੰਘ, ਅਮਰੀਕ ਸਿੰਘ ਮੁੰਧੋਂ, ਸੰਤ ਸਿੰਘ ਮੁੰਧੋਂ, ਬਲਕਵੀਰ ਸਿੰਘ, ਜਸਮੇਰ ਸਿੰਘ, ਗੁਰਦੀਪ ਸਿੰਘ, ਸਪਿੰਦਰ ਸਿੰਘ, ਲਾਭ ਸਿੰਘ, ਰਣਜੀਤ ਸਿੰਘ, ਨਿਰਪਾਇਲ ਸਿੰਘ, ਜਗਤਾਰ ਸਿੰਘ, ਕਮਲਜੀਤ ਸਿੰਘ, ਤਰਲੋਚਨ ਸਿੰਘ ਹਾਜ਼ਰ ਸਨ।