Share on Facebook Share on Twitter Share on Google+ Share on Pinterest Share on Linkedin ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਝਿਊਰਹੇੜੀ ਵਿੱਚ ਲਾਇਆ ਕੈਂਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ: ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਹਾਲੀ ਕੌਮਾਂਤਰੀ ਏਅਰਪੋਰਟ ਦੀ ਜੂਹ ਵਸਦੇ ਪਿੰਡ ਝਿਊਰਹੇੜੀ ਵਿੱਚ ਐਤਵਾਰ ਨੂੰ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਪਿੰਡ ਝਿਊਰਹੇੜੀ ਅਤੇ ਨੇੜਲੇ ਪਿੰਡ ਅਲੀਪੁਰ ਦੇ ਪੋਲਿੰਗ ਬੂਥ ਦੀਆਂ 1036 ਵੋਟਾਂ ’ਚੋਂ 280 ਵੋਟਰਾਂ ਦੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕੀਤਾ ਗਿਆ। ਜਿਸ ਵਿੱਚ ਪਿੰਡ ਝਿਊਰਹੇੜੀ ਦੇ 45 ਫੀਸਦੀ ਲੋਕਾਂ ਨੇ ਆਪਣੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਵਾਇਆ ਗਿਆ। ਇਸ ਮੌਕੇ ਬਸਪਾ ਆਗੂ ਜਸਵਿੰਦਰ ਸਿੰਘ ਝਿਊਰਹੇੜੀ ਨੇ ਹੋਰਨਾਂ ਵੋਟਰਾਂ ਨੂੰ ਵੀ ਇਸ ਰਾਸ਼ਟਰੀ ਮੁਹਿੰਮ ਵਿੱਚ ਬੀਐਲਓ ਦੀ ਟੀਮ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਾਂ ਬਣਾਉਣ ਅਤੇ ਮਤਦਾਨ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਇੱਕ ਵਿਅਕਤੀ ਇੱਕ ਵੋਟ ਦੇ ਨਾਅਰੇ ਨੂੰ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵੋਟਰਾਂ ਨੇ ਕਾਫ਼ੀ ਉਤਸ਼ਾਹ ਨਾਲ ਆਪਣੇ ਵੋਟਰ ਕਾਰਡਾਂ ਨੂੰ ਅਧਾਰ ਕਾਰਡ ਨਾਲ ਲਿੰਕ ਕਰਵਾਇਆ ਗਿਆ। ਬੀਐਲਓ ਨੀਰਜ ਸੇਮਵਾਲ ਨੇ ਸੇਵਾ ਲਿੰਕ ਕਰਨ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ