Nabaz-e-punjab.com

ਪਲਸ ਪੋਲਿਓ ਮੁਹਿੰਮ: ਜ਼ਿਲ੍ਹਾ ਮੁਹਾਲੀ ਵਿੱਚ ਡੇਢ ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ: ਬੈਂਸ

ਜ਼ਿਲ੍ਹਾ ਮੁਹਾਲੀ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ 16, 17 ਤੇ 18 ਜੂਨ ਨੂੰ ਚਲਾਈ ਜਾਵੇਗੀ ਵਿਸ਼ੇਸ਼ ਪਲਸ ਪੋਲੀਓ ਮੁਹਿੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 16, 17 ਅਤੇ 18 ਜੂਨ ਨੂੰ ਵਿਸ਼ੇਸ਼ ਪਲਸ ਪੋਲਿਓ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ 0 ਤੋਂ 5 ਸਾਲ ਤੱਕ ਦੇ ਕਰੀਬ 1 ਲੱਖ 45 ਹਜ਼ਾਰ 343 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ ਫਾਰ ਇੰਮੂਨਾਈਜੇਸ਼ਨ ਦੀ ਮੀਟਿੰਗ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪਲਸ ਪੋਲਿਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਖ਼ਤ ਹਦਾਇਤਾਂ ਵੀ ਦਿੱਤੀਆਂ।
ਸ੍ਰੀ ਬੈਂਸ ਨੇ ਦੱਸਿਆ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ 25 ਟਰਾਂਜ਼ਿਟ ਬੂਥ ਲਗਾਏ ਜਾਣਗੇ। ਜਿਨ੍ਹਾਂ ’ਚੋਂ ਮੁਹਾਲੀ ਵਿੱਚ ਤਿੰਨ, ਡੇਰਾਬੱਸੀ ਤੇ ਲਾਲੜੂ ਵਿੱਚ 10, ਘੜੂੰਆਂ ਵਿੱਚ 1, ਢਕੋਲੀ ਵਿੱਚ 2, ਬਨੂੜ ਵਿੱਚ 3, ਖਰੜ ਵਿੱਚ 2, ਕੁਰਾਲੀ ਵਿੱਚ 2 ਅਤੇ ਬੂਥਗੜ੍ਹ ਵਿੱਚ 2 ਟਰਾਂਜ਼ਿਟ ਬੂਥ ਲਗਾਏ ਜਾਣਗੇ ਤਾਂ ਜੋ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹਦਾਇਤਾਂ ਦਿੱਤੀਆਂ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਕਾਲੋਨੀਆਂ ਅਤੇ ਉਸਾਰੀ ਅਧੀਨ ਬਿਲਡਿੰਗਾਂ ਵਿੱਚ ਰਹਿ ਰਹੇ ਮਜ਼ਦੂਰਾਂ ਨੂੰ ਇਸ ਮੁਹਿੰਮ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਬੱਚੇ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਨਾ ਰਹਿ ਜਾਣ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਲਈ ਪ੍ਰਾਈਵੇਟ ਨਰਸਿੰਗ ਹੋਮਜ਼ ਅਤੇ ਹਸਪਤਾਲ ਦੇ ਸਹਿਯੋਗ ਤੋਂ ਇਲਾਵਾ 12 ਨਰਸਿੰਗ ਕਾਲਜਾਂ ਦੇ 775 ਵਿਦਿਆਰਥੀ ਵੀ ਆਪਣਾ ਯੋਗਦਾਨ ਦੇਣਗੇ। ਇਸ ਮੌਕੇ ਡਬਲਿਊ.ਐਚ.ਓ. ਤੋਂ ਡਾ. ਵਿਕਰਮ ਗੁਪਤਾ, ਡਾ. ਹਰਪ੍ਰੀਤ ਓਬਰਾਏ, ਡਾ. ਸੰਗੀਤਾ ਜੈਨ, ਡਾ. ਕੁਲਜੀਤ ਕੌਰ, ਡਾ. ਸੁਰਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਦਰਸ਼ਨ ਸਿੰਘ, ਡਾ. ਅਨੁਪਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…