ਜ਼ਿਲ੍ਹਾ ਮੁਹਾਲੀ ਨੂੰ ਰੋਗਾਣੂ ਮੁਕਤ ਕਰਨ ਲਈ ਚਲਾਈ ਜਾ ਰਹੀ ਹੈ ਵਿਆਪਕ ਮੁਹਿੰਮ

ਸਪਰੇਅ ਮਸ਼ੀਨਾਂ, ਫਾਇਰ ਟੈਂਡਰ ਤੇ ਹੈਂਡ ਪੰਪਾਂ ਦੀ ਕੀਤੀ ਜਾ ਰਹੀ ਹੈ ਵਰਤੋਂ

ਕਰਮਚਾਰੀਆਂ ਦੀ ਸੁਰੱਖਿਆ ਦਾ ਵੀ ਰੱਖਿਆ ਦਾ ਰਿਹੈ ਵਿਸ਼ੇਸ਼ ਧਿਆਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਦੇ ਮੱਦੇਨਜਰ ਨਗਰ ਨਿਗਮ ਅਤੇ ਪੇਂਡੂ ਵਿਕਾਸ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਜਲ੍ਹਿੇ ਨੂੰ ਰੋਗਾਣੂ ਮੁਕਤ ਕਰਨ ਲਈ ਇੱਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੇ ਕਿਹਾ ਕਿ ਸ਼ਹਿਰ ਦੇ 3/4 ਤੋਂ ਵੱਧ ਹਿਸੇ ਨੂੰ ਸੋਡੀਅਮ ਹਾਈਪੋਕਲੋਰਾਈਟ ਨਾਲ ਕੀਟਾਣੂ ਮੁਕਤ ਕੀਤਾ ਜਾ ਚੁੱਕਾ ਹੈ। ਕਾਰਪੋਰੇਸ਼ਨ ਅਧੀਨ ਪੈਂਦੇ ਪਿੰਡਾਂ ਤੋਂ ਇਲਾਵਾ ਝੁੱਗੀਆਂ ਦੇ ਖੇਤਰ ਪਹਿਲ ਦੇ ਅਧਾਰ ’ਤੇ ਰੋਗਾਣੂ ਮੁਕਤ ਕੀਤੇ ਜਾ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪਾਰਕ, ਬਾਜ਼ਾਰਾਂ, ਦਫਤਰਾਂ ਸਮੇਤ ਵੱਧ ਭੀੜ ਵਾਲੀਆਂ ਜਨਤਕ ਥਾਵਾਂ ਨੂੰ ਸਪਰੇਅ ਮਸ਼ੀਨਾਂ, ਫਾਇਰ ਟੈਂਡਰ ਅਤੇ ਹੈਂਡ ਪੰਪਾਂ ਦੀ ਵਰਤੋਂ ਨਾਲ ਰੋਗਾਣੂ ਮੁਕਤ ਕੀਤਾ ਗਿਆ।
ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁਹਾਲੀ ਸਮੇਤ ਜ਼ੀਰਕਪੁਰ, ਖਰੜ, ਕੁਰਾਲੀ, ਬਨੂੜ, ਨਯਾਗਾਓਂ, ਡੇਰਾਬਸੀ ਅਤੇ ਲਾਲੜੂ ਵਿੱਚ ਰੋਗਾਣੂ-ਮੁਕਤ ਕਰਨ ਦਾ ਕੰਮ ਪੂਰਾ ਹੋ ਗਿਆ ਹੈ। ਪੇਂਡੂ ਖੇਤਰਾਂ ਵਿੱਚ ਇਹ ਡੀਡੀਪੀਓ ਮੁਹਾਲੀ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਕਮਿਸਨਰ ਨੇ ਇਹ ਵੀ ਦੁਹਰਾਇਆ ਕਿ ਇੱਕ ਹਫਤੇ ਵਿੱਚ ਸਹਿਰ ਦੀਆਂ ਬਾਕੀ ਥਾਵਾਂ, ਆਸ ਪਾਸ ਦੀਆਂ ਕਲੋਨੀਆਂ ਅਤੇ ਸਮੂਹ ਹਾਊਸਿੰਗ ਸੁਸਾਇਟੀਆਂ ਵੀ ਰੋਗਾਣੂ ਮੁਕਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਕੁਆਰੰਟਾਈਨ ਘਰਾਂ ਦੇ ਕੂੜੇਦਾਨਾਂ ਦਾ ਨਿਪਟਾਰਾ ਵੀ ਕਰ ਰਿਹਾ ਹੈ। ਰੋਗਾਣੂ-ਮੁਕਤ ਕਰਨ ਵਿੱਚ ਲੱਗੇ ਕਰਮਚਾਰੀਆਂ ਨੂੰ ਮਾਸਕ, ਦਸਤਾਨੇ ਅਤੇ ਸੈਨੀਟਾਈਜ਼ਰ ਦੇ ਨਾਲ-ਨਾਲ ਉਨ੍ਹਾਂ ਦੀ ਡਾਕਟਰੀ ਜਾਂਚ ਨੂੰ ਯਕੀਨੀ ਬਣਾਇਆ ਗਿਆ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…