ਦੇਸ਼ ਲਈ ਮਰ ਮਿਟਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਲੜੀਵਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਮਾਰਚ:
ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਪੰ. ਚੰਦਰ ਸੇਖਰ ਆਜ਼ਾਦ, ਕਾਂਸੀ ਰਾਮ ਮੜੌਲੀ ਕਲਾਂ ਦੀ ਯਾਦ ਨੂੰ ਸਮਰਪਿਤ ਪੰ.ਚੰਦਰ ਸੇਖਰ ਅਜ਼ਾਦ ਕਲੱਬ ਕੁਰਾਲੀ ਵੱਲੋਂ ਗੋਲਡੀ ਸ਼ੁਕਲਾ ਦੀ ਅਗਵਾਈ ਵਿਚ ਰਾਜਪੂਤ ਬਿਰਾਦਰੀ ਦੇ ਸਹਿਯੋਗ ਨਾਲ ਸ਼ਮਸ਼ਾਨ ਘਾਟ ਪਪਰਾਲੀ ਰੋਡ ਤੇ ਦਰਖਤ ਲਗਾਏ ਗਏ। ਇਸ ਮੌਕੇ ਮੁਖ ਮਹਿਮਾਨ ਵੱਜੋਂ ਪਹੁੰਚੇ ਕੌਂਸਲਰ ਭਾਨੂੰ ਪ੍ਰਤਾਪ ਪ੍ਰਧਾਨ ਯੂਥ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਪੰਜਾਬ ਅਤੇ ਸੰਦੀਪ ਰਾਣਾ ਪ੍ਰਧਾਨ ਯੂਥ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਦਰੱਖਤ ਲਗਾਉਣਾ ਵਧੀਆ ਉਪਰਾਲਾ ਹੈ ਜਿਸ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਲਡੀ ਸ਼ੁਕਲਾ, ਜਤਿੰਦਰ ਰਾਣਾ ਅਤੇ ਦੀਪਕ ਪੰਡਿਤ ਨੇ ਦੱਸਿਆ ਕਿ ਰਾਜਨੀਤੀ ਤੋਂ ਉੱਪਰ ਉਠਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀ ਯਾਦ ਵਿਚ ਲੜੀਵਾਰ ਪੌਦੇ ਲਗਾਉਣ ਦੀ ਸੇਵਾ ਕੀਤੀ ਜਾ ਰਹੀ ਹੈ ਤਾਂ ਜੋ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਇਸ ਮੌਕੇ ਡਾਕਟਰ ਯੋਗੇਸ਼ ਸ਼ਰਮਾ, ਬਿੱਟੂ ਰਾਣਾ, ਜੌਨੀ, ਅਨੂਪ ਰਾਠੌਰ, ਵਰਿੰਦਰ ਰਾਣਾ, ਰਵਿੰਦਰ ਟੀਟਾ, ਵਿਜੇ ਗੁਪਤਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…