ਆਪ ਉਮੀਦਵਾਰ ਕੰਵਰ ਸੰਧੂ ਵੱਲੋਂ ਚੋਣ ਪ੍ਰਚਾਰ ਤੇਜ਼, ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 1 ਫਰਵਰੀ:
ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਕੇ ਇਲਾਕਾ ਵਾਸੀਆਂ ਦਾ ਦਿਲ ਜਿੱਤਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਅੱਜ ਉਨ੍ਹਾਂ ਨੇ ਨਵਾਂ ਗਰਾਓਂ ਅਧੀਨ ਕਸਬਾ ਕਾਂਸਲ ਵਿਖੇ ਵੱਖ-ਵੱਖ ਵਾਰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਹਾਲਾਂਕਿ ਪੰਜਾਬ ਦੀ ਰਾਜਧਾਨੀ ਵੀ ਕਾਂਸਲ ਪਿੰਡ ਦੀ ਜ਼ਮੀਨ ਵਿੱਚ ਬਣੀ ਹੋਈ ਹੈ ਪ੍ਰੰਤੂ ਇਸ ਦੇ ਬਾਵਜੂਦ ਇੱਥੋਂ ਦੇ ਲੋਕ ਨਰਕ ਵਰਗੀ ਜਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਜਾਂ ਅਕਾਲਅੀ ਲੀਡਰਸ਼ਿਪ ਨੇ ਨਵਾਂ ਗਰਾਓਂ ਅਤੇ ਕਾਂਸਲ ਸਮੇਤ ਨੇੜਲੇ ਇਲਾਕੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ।
ਸ੍ਰੀ ਸੰਧੂ ਨੇ ਕਿਹਾ ਕਿ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਇਸ ਕਸਬੇ ਦੇ ਵਿਕਾਸ ਪ੍ਰਤੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਾ ਦੇਣ ਕਾਰਨ ਲੋਕਾਂ ਦਾ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਭਰੋਸਾ ਉਠ ਚੁੱਕਾ ਹੈ। ਉਨ੍ਹਾਂ ਸਥਾਨਕ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਵਿਕਾਸ ਪੱਖੋਂ ਇਸ ਖੇਤਰ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸ ਮੌਕੇ ਆਪ ਦੇ ਯੂਥ ਵਿੰਗ ਦੇ ਸੀਨੀਆ ਆਗੂ ਜਗਦੇਵ ਸਿੰਘ ਮਲੋਆ, ਐਡਵੋਕੇਟ ਸ਼ੇਖਰ ਬਾਵਾ, ਕੌਂਸਲਰ ਮਲਕੀਤ ਸਿੰਘ ਸਿੱਧੂ, ਤਰਲੋਚਨ ਸਿੰਘ, ਯੂਥ ਆਗੂ ਗੁਰਵਿੰਦਰ ਸਿੰਘ ਜੰਗੂ ਅਤੇ ਭਗਵਾਨ ਗਿਰੀ ਸਮਤੇ ਹੋਰ ਮੋਹਤਵਰ ਵਿਅਕਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…