ਨਵਾਂ ਗਰਾਓਂ ਵਿੱਚ ਸਿੱਧੂ ਗਰੁੱਪ ਦੇ ਕੌਂਸਲਰਾਂ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 20 ਜਨਵਰੀ:
ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਨਵਾਂ ਗਰਾਓਂ ਖੇਤਰ ਵਿੱਚ ਕੁਲਦੀਪ ਸਿੰਘ ਸਿੱਧੂ ਗਰੁੱਪ ਦੇ ਕੌਂਸਲਰਾਂ ਵੱਲੋਂ ਆਪਣੇ ਸਮਰਥਕਾਂ ਸਮੇਤ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਕੁਲਦੀਪ ਸਿੰਘ ਸਿੱਧੂ, ਕੌਂਸਲਰ ਗਰਜਾ ਸਿੰਘ, ਕੌਂਸਲਰ ਮਲਕੀਤ ਸਿੰਘ ਸਿੱਧੂ ਤੇ ਕੌਂਸਲਰ ਕੁਲਜਿੰਦਰ ਕੌਰ ਨੇ ਸਮਰਥਕਾਂ ਸਮੇਤ ਨਵਾਂ ਗਰਾਓਂ ਦੇ ਸਮੂਹ ਵਾਰਡਾਂ ਵਿੱਚ ਘਰ ਘਰ ਜਾ ਕੇ ਕੰਵਰ ਸੰਧੂ ਲਈ ਵੋਟਾਂ ਮੰਗੀਆਂ ਅਤੇ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਇਲਾਕੇ ਦੀਆਂ ਲਮਕ ਵਿੱਚ ਪਈਆਂ ਮੰਗਾਂ ਅਤੇ ਕੰਮਾਂ ਨੂੰ ਆਪ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਸਨ ਲੇਕਿਨ ਅਜੋਕੇ ਸਮੇਂ ਵਿੱਚ ਅਕਾਲੀ ਦਲ ਵਿੱਚ ਵਫ਼ਾਦਾਰ ਵਰਕਰਾਂ ਦੀ ਪੁੱਛ-ਪ੍ਰਤੀਤ ਨਹੀਂ ਹੈ ਸਗੋਂ ਸਰਮਾਏਦਾਰਾਂ ਦੀ ਨਿੱਜੀ ਕੰਪਨੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਨਵਾਂ ਗਰਾਓਂ ਅਕਾਲੀ ਦਲ ਦੇ ਸਰਪ੍ਰਸਤ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਤੋਂ ਮਹਿਜ ਅੱਧਾ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ ਲੇਕਿਨ ਇਸ ਦੇ ਬਾਵਜੂਦ ਸਰਕਾਰ ਨੇ ਨਵਾਂ ਗਰਾਓਂ ਦੇ ਵਿਕਾਸ ਵੱਲ ਧਿਆਨ ਦੇਣ ਦੀ ਖੇਚਣ ਨਹੀਂ ਕੀਤੀ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…