
ਕੀ ਅੱਜ ਹੋ ਸਕਦਾ ਹੈ ਪੰਜਾਬ ਸਮੇਤ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 8 ਜਨਵਰੀ:
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਅੱਜ ਪੰਜਾਬ ਸਮੇਤ ਪੰਜ ਹੋਰਨਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਬਾਅਦ ਦੁਪਹਿਰ ਕਰੀਬ 3:30 ਵਜੇ ਕੀਤਾ ਜਾ ਸਕਦਾ ਹੈ। ਇਸ ਸਬੰਧੀ ਮੁੱਖ ਚੋਣ ਕਮਿਸ਼ਨਰ ਨੇ ਪੱਤਰਕਾਰ ਸੰਮੇਲਨ ਸੱਦਿਆ ਗਿਆ ਹੈ। ਪ੍ਰੈਸ ਵਾਰਤਾ ਵਿਗਿਆਨ ਭਵਨ ਵਿਖੇ ਕੀਤੀ ਜਾਵੇਗੀ। ਜਿਸ ਵਿੱਚ ਮੁੱਖ ਚੋਣ ਕਮਿਸ਼ਨ ਪੰਜਾਬ ਸਮੇਤ ਯੂਪੀ, ਗੋਆ, ਮਣੀਪੁਰ ਅਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦੇ ਹਨ। ਜੇਕਰ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਹੋ ਜਾਂਦਾ ਹੈ ਤਾਂ ਸਰਕਾਰ ਵੋਟਰਾਂ ਨੂੰ ਲੁਭਾਉਣ ਲਈ ਕੋਈ ਵੱਡੇ ਐਲਾਨ ਨਹੀਂ ਕਰ ਸਕੇਗੀ। ਇਸ ਦਾ ਹੁਕਮਰਾਨ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ ਕਿਉਂਕਿ ਇਹੀ ਨਹੀਂ ਹੁਕਮਰਾਨ ਆਪੋ ਆਪਣੇ ਹਲਕਿਆਂ ਵਿੱਚ ਧੜਾਧੜ ਨੀਂਹ ਪੱਥਰ ਰੱਖ ਰਹੇ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਇਹ ਸਰਗਰਮੀਆਂ ਬਿਲਕੁਲ ਬੰਦ ਹੋ ਜਾਣਗੀਆਂ।