Nabaz-e-punjab.com

ਆਪਣੇ ਗੁਰੂ ਨੂੰ ਪਿੱਠ ਦਿਖਾਉਣ ਵਾਲੇ ਲੋਕ ਕਿਸੇ ਦੇ ਸਗੇ ਨਹੀਂ ਬਣ ਸਕਦੇ: ਬੀਰਦਵਿੰਦਰ ਸਿੰਘ

ਬੀਰਦਵਿੰਦਰ ਦੇ ਤੂਫ਼ਾਨੀ ਦੌਰਿਆਂ ਨਾਲ ਚੰਦੂਮਾਜਰਾ ਅਤੇ ਤਿਵਾੜੀ ਸਮਰਥਕ ਨਿਰਾਸ਼ਾ ਦੇ ਆਲਮ ਵਿੱਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਮੁਹਾਲੀ ਹਲਕੇ ਵਿੱਚ ਵੱਖ ਵੱਖ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਅਤੇ ਅਫ਼ਸਰਸ਼ਾਹੀ ਨੂੰ ਰਾਜ ਦੇ ਲੋਕ ਕਦੇ ਵੀ ਆਪਣੇ ਦਿਲਾਂ ’ਚੋਂ ਭੁਲਾ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੇ ਗੁਰੂ ਨੂੰ ਪਿੱਠ ਦਿਖਾ ਸਕਦੇ ਹਨ, ਉਹ ਕਦੇ ਕਿਸੇ ਦੇ ਸਗੇ ਨਹੀਂ ਬਣ ਸਕਦੇ। ਇਸ ਲਈ ਅਜਿਹੇ ਆਗੂਆਂ ਤੋਂ ਦੂਰੀ ਬਣਾ ਕੇ ਚੱਲਣ ਦੀ ਸਖ਼ਤ ਲੋੜ ਹੈ। ਬੀਰਦਵਿੰਦਰ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੇ ਚੋਣ ਪ੍ਰਚਾਰ ਸਬੰਧੀ ਤੂਫ਼ਾਨੀ ਦੌਰਿਆਂ ਨਾਲ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਾਂਗਰਸ ਉਮੀਦਵਾਰ ਮੁਨੀਸ਼ ਤਿਵਾੜੀ ਦੇ ਸਮਰਥਕ ਅਤੇ ਵਰਕਰ ਨਿਰਾਸ਼ਾ ਦੇ ਆਲਮ ਵਿੱਚ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਰਦਵਿੰਦਰ ਸਿੰਘ ਨੇ ਕਿਹਾ ਕਿ 50 ਸਾਲ ਤੋਂ ਵੱਧ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਵਿੱਚ ਹੋ ਗਏ ਹਨ। ਉਨ੍ਹਾਂ ਹਮੇਸ਼ਾ ਸਾਫ਼ ਸੁਥਰੀ ਰਾਜਨੀਤੀ ਕੀਤੀ ਅਤੇ ਹਰ ਵੇਲੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਰਹੇ ਹਨ। ਹੁਣ ਤੱਕ ਉਨ੍ਹਾਂ ਉੱਤੇ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਹੈ, ਕਿਉਂਕਿ ਉਨ੍ਹਾਂ ਨੇ ਹਮੇਸ਼ਾ ਹੀ ਗਲਤ ਕੰਮਾਂ ਅਤੇ ਰਿਸ਼ਵਤਖ਼ੋਰੀ ਤੋਂ ਦੂਰੀ ਬਣਾ ਕੇ ਰੱਖੀ ਹੈ। ਬੀਰਦਵਿੰਦਰ ਨੇ ਆਪਣੇ ਸਾਇਰਾਨਾ ਅੰਦਾਜ਼ ਵਿੱਚ ਕਿਹਾ ਕਿ ਸਭਕੀ ਰੁਸਵਾਈਓ ਕੋ ਆਂਚਲ ਮੇ ਛੁਪਾ ਰੱਖਾ ਹੈ ਗਿਰਤੀ ਹੋਈ ਦੀਵਾਰ ਸੇ ਆਪ ਅੌਰ ਕਿਆ ਚਾਹਤੇ ਹੋ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਬੱਬੀ ਬਾਦਲ, ਗੁਰਸੇਵ ਸਿੰਘ ਹਰਪਾਲਪੁਰ, ਸਾਹਿਬ ਸਿੰਘ ਬਡਾਲੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਅਨੰਤਵੀਰ ਸਿੰਘ ਸੰਨੀ, ਗਗਨਪ੍ਰੀਤ ਸਿੰਘ ਬੈਂਸ, ਹਰਨਿਰਵੈਰ ਸਿੰਘ ਮੁਹਾਲੀ, ਪਰਮਜੀਤ ਸਿੰਘ ਕੁਰਾਲੀ, ਨਿਰਮਲ ਸਿੰਘ, ਦਿਲਬਾਗ ਸਿੰਘ ਰੂਪਨਗਰ, ਮਨਦੀਪ ਸਿੰਘ ਸੰਧੂ, ਕਰਨੈਲ ਸਿੰਘ, ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…