ਕੈਨੇਡਾ ਦੇ ਮੰਤਰੀ ਅਮਰਜੀਤ ਸੋਹੀ ਰੋਡ ਮਾਜਰਾ ਵਿੱਚ ਵਿਆਹ ਸਮਾਗਮ ਵਿੱਚ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਕੰਮਾਂ ਦੀ ਕੀਤੀ ਭਰਵੀਂ ਸ਼ਲਾਘਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਜਨਵਰੀ:
ਨੇੜਲੇ ਪਿੰਡ ਰੋਡ ਮਾਜਰਾ ਵਿੱਚ ਇੱਕ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਪਹੁੰਚੇ ਭਾਰਤੀ ਮੂਲ ਦੇ ਕਨੇਡਾ ਦੇ ਇੰਫਾਸਟਰੱਕਚਰ ਮੰਤਰੀ ਅਮਰਜੀਤ ਸਿੰਘ ਸੋਹੀ ਨੇ ਪਿੰਡ ਰੋਡਮਾਜਰਾ ਦਾ ਦੌਰਾ ਕੀਤਾ ਅਤੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਜਮਕੇ ਸਲਾਘਾ ਕਰਦਿਆਂ ਨਗਰ ਪੰਚਾਇਤ ਨੂੰ ਵਧਾਈ ਦਿੱਤੀ। ਇਸ ਮੌਕੇ ਉੱਘੇ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਪ੍ਰਧਾਨ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਲੱਬ ਦੇ ਮੀਤ ਪ੍ਰਧਾਨ ਅਤੇ ਸਵਰਗੀ ਬਾਬਾ ਰਚਨ ਸਿੰਘ ਦੇ ਪੋਤਰੇ ਗੁਰਸੇਵਕ ਸਿੰਘ ਉਰਫ਼ ਜੋਤੀ ਅਟਵਾਲ ਦੇ ਵਿਆਹ ਵਿੱਚ ਸ਼ਿਰਕਤ ਕਰਨ ਪਹੁੰਚੇ ਕੈਨੇਡਾ ਦੇ ਮੰਤਰੀ ਅਮਰਜੀਤ ਸੋਹੀ ਨੇ ਪਿੰਡ ਦਾ ਚੱਕਰ ਲਗਾ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਸ੍ਰੀ ਬਾਜਵਾ ਨੇ ਦੱਸਿਆ ਕਿ ਅਮਰਜੀਤ ਸਿੰਘ ਸੋਹੀ ਕੈਨੇਡਾ ਦੇ ਐਡਮਿੰਟਨ ਹਲਕੇ ਤੋਂ ਮੈਂਬਰ ਪਾਰਲੀਮੈਂਟ ਹਨ ਅਤੇ ਉਨ੍ਹਾਂ ਦੇ ਅਟਵਾਲ ਪਰਿਵਾਰ ਨਾਲ ਵਧੀਆ ਸਬੰਧ ਹੋਣ ਕਾਰਨ ਉਹ ਵਿਸ਼ੇਸ ਤੌਰ ’ਤੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਪਹੁੰਚੇ ਸਨ। ਇਸ ਦੌਰਾਨ ਦਵਿੰਦਰ ਸਿੰਘ ਬਾਜਵਾ ਨੇ ਅਮਰਜੀਤ ਸਿੰਘ ਸੋਹੀ ਨੂੰ ਬਾਬਾ ਗਾਜੀ ਦਾਸ ਕਲੱਬ ਵੱਲੋਂ ਕਰਵਾਏ ਜਾ ਰਹੇ ਖੇਡ ਟੂਰਨਾਮੈਂਟਾਂ ਅਤੇ ਸਮਾਜਿਕ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਰਵਾਸੀ ਪੰਜਾਬੀ ਅਮਰਜੀਤ ਸਿੰਘ ਸੋਹੀ ਨੇ ਕਲੱਬ ਦੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਕਲੱਬ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਲੱਬ ਮੈਂਬਰਾਂ ਨੂੰ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਵੀ ਵਧ ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੈ ਸਿੰਘ ਚੱਕਲਾਂ, ਜਸਪਾਲ ਸਿੰਘ ਕੰਗ ਕੈਨੇਡਾ, ਸਿੰਹੋਮਾਜਰਾ, ਐਨਆਰਆਈ ਗੁਰਦੇਵ ਸਿੰਘ ਤੇ ਪੂਰਨ ਸਿੰਘ, ਬਲਵਿੰਦਰ ਸਿੰਘ ਸਰਪੰਚ ਚੱਕਲਾਂ, ਬਿੱਟੂ ਬਾਜਵਾ, ਸ਼ਿੰਦਰਪਾਲ ਕੌਰ, ਜੱਸਾ ਚੱਕਲ, ਬਲਦੇਵ ਚੱਕਲ, ਮੇਜਰ ਰੋਡਮਾਜਰਾ, ਮਨਮੋਹਣ ਸਿੰਘ ਰੋਡਮਾਜਰਾ, ਦੀਪੂ ਰੋਡਮਾਜਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…