Share on Facebook Share on Twitter Share on Google+ Share on Pinterest Share on Linkedin ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪਿੰਗਲਵਾੜਾ ਪੁੱਜੇ ਕੁਲਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 20 ਅਪਰੈਲ: ਅੱਜ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪਿੰਗਲਵਾੜਾ ਮਾਨਾਂਵਾਲਾ ਵਿਖੇ ਪਹੁੰਚੇ।ਉਨ੍ਹਾਂ ਕਿਹਾ ਕੇ ਭਗਤ ਪੁਰਣ ਸਿੰਘ ਜੀ ਵਲੋਂ ਸ਼ੁਰੂ ਕੀਤੀ ਸੰਸਥਾ ਬਹੁਤ ਹੀ ਸ਼ਲਾਘਾਯੌਗ ਉਪਰਾਲਾ ਹੈ ਅਤੇ ਇਸ ਸੇਵਾ ਦੇ ਕਾਰਜ਼ ਵਿਚ ਸਮੁੱਚੀ ਲੋਕਾਈ ਨੂੰ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ। ਪਿੰਗਲਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੇ ਸ. ਹਰਜੀਤ ਸਿੰਘ ਸੱਜਣ ਦਾ ਇਥੇ ਪੁੰਚਹਣ ’ਤੇ ਨਿੱਘਾ ਸਵਾਗਤ ਕੀਤਾ। ਸ੍ਰੀ ਸੱਜਣ ਸਿੰਘ ਨੇ ਪਿੰਗਲਵਾੜਾ ਦੇ ਮਾਨਾਂਵਾਲਾ ਕੈਂਪਸ ’ਚ ਭਗਤ ਪੂਰਨ ਸਿੰਘ ਆਦਰਸ਼ ਸਕੂਲ, ਭਗਤ ਪੂਰਨ ਸਿੰਘ ਬਨਾਉਟੀ ਅੰਗ ਕੇਂਦਰ ਅਤੇ ਸ਼ਪੈਸ਼ਲ ਬੱਚਿਆਂ ਦੀ ਵਾਰਡ ਦਾ ਦੌਰਾ ਕੀਤਾ। ਉਸ ਤੋਂ ਬਾਅਦ ਉਨ੍ਹਾਂ ਨੇ ਮਸਨੂਈ ਅੰਗ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਸੰਸਥਾ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਸਭ ਤੋਂ ਉੱਤਮ ਸੇਵਾ ਹੈ, ਜੋ ਪੂਰੇ ਵਿਸ਼ਵ ਲਈ ਪ੍ਰੇਰਣਾ ਸਰੋਤ ਹੈ। ਪਿੰਗਲਵਾੜਾ ਮੁੱਖੀ ਡਾ.ਇੰਦਰਜੀਤ ਕੌਰ ਨੇ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੂੰ ਸਨਮਾਨਿਤ ਕੀਤਾ। ਸ. ਸੱਜਣ ਨੇ ਡਾ. ਇੰਦਰਜੀਤ ਕੌਰ ਨੂੰ ਮਨੁੱਖਤਾ ਦੀ ਸੇਵਾ ਦੇ ਖੇਤਰ ਦੀਆਂ ਸ਼ਾਲਾਘਾਯੋਗ ਪ੍ਰਾਪਤੀਆਂ ਲਈ ਵਿਸ਼ੇਸ਼ ਸਨਮਾਨ ਸਰਟੀਫਿਕੇਟ ਵੀ ਦਿੱਤਾ। ਇਸ ਸਮੇਂ ਸ. ਗੁਰਪ੍ਰੀਤ ਸਿੰਘ ਥਿੰਦ, ਮੁਖਤਾਰ ਸਿੰਘ ਗੋਰਾਇਆ, ਮਾਸਟਰ ਰਾਜਬੀਰ ਸਿੰਘ, ਡਾ. ਪ੍ਰੀਤੀ ਯਾਦਵ ਐਸ.ਡੀ.ਐਮ.ਅੰਮ੍ਰਿਤਸਰ-1, ਡਾ.ਜਗਦੀਪਕ ਸਿੰਘ, ਸ੍ਰੀ ਤਿਲਕ ਰਾਜ, ਸ.ਐਸ.ਐਸ.ਛੀਨਾ, ਕਰਨਲ ਦਰਸ਼ਨ ਸਿੰਘ ਬਾਵਾ, ਡਾ.ਨਿਰਮਲ ਸਿੰਘ, ਜੈ ਸਿੰਘ, ਯੁਗੇਸ਼ ਸੂਰੀ, ਪ੍ਰਿਥੀਪਾਲ ਸਿੰਘ, ਸ. ਗੁਰਨਾਇਬ ਸਿੰਘ, ਡੀ.ਐਸ.ਪੀ. ਹਰਬਿੰਦਰ ਸਿੰਘ, ਡਾ. ਨਿਰਮਲ ਸਿੰਘ ਆਦਿ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ