ਕਨੇਡੀਅਨ ਐਮ.ਪੀ. ਜਤਿੰਦਰ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 10 ਅਕਤੂਬਰ:
ਕਨੇਡਾ ਦੇ ਮੈਂਬਰ ਪਾਰਲੀਮੈਂਟ ਜਤਿੰਦਰ ਸਿੰਘ ਸਿੱਧੂ (ਜਤੀ ਸਿੱਧੂ) ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨਾਂ ਨਾਲ ਸਾਹਿਤਕਾਰ ਸੁਖਮੰਦਰ ਸਿੰਘ ਬਰਾੜ ਮੌਜੂਦ ਸਨ। ਸ੍ਰੀ ਜਤੀ ਸਿੱਧੂ ਨੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ੍ਰੀ ਸਿੱਧੂ ਦਾ ਸੂਚਨਾ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਨੇਡੀਅਨ ਐਮ.ਪੀ. ਜਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨਾਂ ਦੀ ਰੂਹ ਨੂੰ ਸ਼ਾਂਤੀ ਤੇ ਸਕੂਨ ਮਿਲਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇ ਘਰ ਦੇ ਨਿਮਾਣੇ ਜਿਹੇ ਸੇਵਕ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਮੇਸ਼ਾਂ ਹੀ ਉਨਾਂ ਨੂੰ ਮਾਨਵਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…