ਚੰਡੀਗੜ ਦੇ ਮੈਟਰੋ ਪ੍ਰੋਜੈਕਟ ਨੂੰ ਰੱਦ ਕਰਨ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਨਵੰਬਰ:
ਆਮ ਆਦਮੀ ਪਾਰਟੀ ਨੇ ਕੇੱਦਰ ਸਰਕਾਰ ਵੱਲੋੱ ਚੰਡੀਗੜ੍ਹ ਦੇ ਮੈਟਰੋ ਪ੍ਰੋਜੈਕਟ ਨੂੰ ਰੱਦ ਕਰਨ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਕੇੱਦਰ ਸਰਕਾਰ ਨਾਲ ਚੁੱਕ ਕੇ ਇਸ ਪ੍ਰੋਜੈਕਟ ਨੂੰ ਮੁੜ ਬਹਾਲ ਕਰਨ ਲਈ ਲੋੜੀੱਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਜਾਰੀ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰ. ਦਰਸ਼ਨ ਸਿੰਘ ਧਾਲੀਵਾਲ ਅਤੇ ਹਲਕਾ ਖਰੜ ਦੇ ਵਿਧਾਇਕ ਸ੍ਰ. ਕੰਵਰਪਾਲ ਸਿੰਘ ਸੰਧੂ ਨੇ ਕਿਹਾ ਕਿ ਕੇੱਦਰ ਸਰਕਾਰ ਦੇ ਗ੍ਰਹਿ ਵਿਭਾਗ ਦੀ ਅਡਵਾਈਜਰੀ ਕਮੇਟੀ ਵਲੋੱ ਇਸ ਪ੍ਰੋਜੈਕਟ (ਜੋ ਪੰਜਾਬ ਦੀ ਰਾਜਧਾਨੀ ਖੇਤਰ ਨਾਲ ਸਬੰਧਤ ਹੈ) ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਖੇਤਰ ਦੇ ਲੋਕਾਂ ਵਿੱਚ ਭਾਰੀ ਨਿਰਾਸ਼ਾ ਫੈਲ ਗਈ ਹੈ।
ਉਕਤ ਆਗੂਆਂ ਨੇ ਕਿਹਾ ਕਿ ਇਹ ਪ੍ਰੋਜੈਕਟ ਜਿਸ ਖੇਤਰ ਲਈ ਬਹੁਤ ਜਰੂਰੀ ਹੈ ਅਤੇ ਇਸ ਨੂੰ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…