ਖਰੜ ਤੋਂ ਆਪ ਦੇ ਉਮੀਦਵਾਰ ਕੰਵਰ ਸੰਧੂ ਵੱਲੋਂ ਚੋਣ ਪ੍ਰਚਾਰ ਤੇਜ਼

ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਏਗਾ: ਜਗਦੇਵ ਮਲੋਆ

ਭੁਪਿੰਦਰ ਸ਼ਿੰਗਾਰੀਵਾਲਾ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 30 ਦਸੰਬਰ:
ਖਰੜ ਵਿਧਾਨ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਇਲਾਕੇ ਵਿੱਚ ਪਿੰਡਾਂ ਵਿੱਚ ਭਰਵੀਆਂ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਬੇਰੁਜ਼ਗਾਰ ਤੇ ਨਸ਼ਿਆਂ ਦੇ ਖ਼ਾਤਮੇ ਅਤੇ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣ ਜਲਸਿਆਂ ਵਿੱਚ ਲੋਕ ਆਪ ਮੁਹਾਰੇ ਪਹੁੰਚ ਕੇ ਸਮਰਥਨ ਦੇਣ ਦਾ ਐਲਾਨ ਕਰ ਰਹੇ ਹਨ ਅਤੇ ਮੀਟਿੰਗਾਂ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਮੌਕੇ ਆਪ ਦੇ ਹਲਕਾ ਯੂਥ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਮਲੋਆ ਅਤੇ ਬਲਾਕ ਮਾਜਰੀ ਦੇ ਇੰਚਾਰਜ਼ ਜੱਗੀ ਕਾਦੀਮਾਜਰਾ ਦੀ ਅਗਵਾਈ ਵਿੱਚ ਪਿੰਡ ਕਾਂਸਲ, ਪੜੌਲ, ਮਿਲਖ, ਮਸਤਗੜ੍ਹ, ਮੀਆਂਪੁਰ, ਸਲੇਮਪੁਰ, ਵਜੀਦਪੁਰ, ਫ਼ਾਟਵਾਂ, ਖੈਰਪੁਰ, ਢਕੋਰਾਂ, ਬਹਾਲਪੁਰ ਅਤੇ ਰਾਣੀਮਾਜਰਾ ਆਦਿ ਪਿੰਡਾਂ ਵਿੱਚ ਅੱਜ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਕੰਵਰ ਸੰਧੂ ਨੇ ਲੋਕਾਂ ਨੂੰ ਪਿਛਲੀ ਕਾਂਗਰਸ ਸਰਕਾਰ ਸਮੇਂ ਹੋਏ ਘਟਾਲਿਆਂ ਅਤੇ ਕੈਪਟਨ ਵੱਲੋਂ ਲੋਕਾਂ ਲਈ ਲੋੜੀਂਦੀਆਂ ਸਹੂਲਤਾਂ ਬੰਦ ਕਰਨ ਅਤੇ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੀਆਂ ਧੱਕੇਸ਼ਾਹੀਆਂ ਤੇ ਅਕਾਲੀ ਆਗੂਆਂ ਵੱਲੋਂ ਮਾਈਨਿੰਗ ਦੇ ਵਪਾਰ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਤੇ ਸਥਾਨਕ ਦਫ਼ਤਰਾਂ ਵਿੱਚ ਫੈਲਾਏ ਜਾ ਰਹੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਬਾਰੇ ਖੁੱਲ੍ਹ ਕੇ ਵਿਚਾਰ ਕੀਤੀ।
ਇਸ ਦੌਰਾਨ ਸ੍ਰੀ ਸੰਧੂ ਦੀ ਪਤਨੀ ਬਿੱਟੂ ਸੰਧੂ ਨੇ ਵੀ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਅੌਰਤਾਂ ਨੂੰ ਬੇਰੁਜ਼ਗਾਰ ਲੜਕੀਆਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੁੱਧ ਡਟਣ ਦਾ ਸੱਦਾ ਦਿੰਦਿਆਂ ਆਪਣੇ ਪਤੀ ਲਈ ਵੋਟਾਂ ਮੰਗੀਆਂ। ਇਸ ਮੌਕੇ ਯੂਥ ਆਗੂ ਜਗਦੇਵ ਸਿੰਘ ਮਲੋਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਮੀਟਿੰਗਾਂ ਦੌਰਾਨ ਦਿੱਤੇ ਸਹਿਯੋਗ ਲਈ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਮਾਜਿਕ ਪਰਿਵਰਤਨ ਲਿਆਉਣ ਲਈ ਆਪ ਦਾ ਸਾਥ ਦੇਣ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…