ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਪਿੰਡ ਮੌਲੀ ਵਿੱਚ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਲਕੇ ਦੇ ਦਰਜਨਾਂ ਪਿੰਡਾਂ ਸਮੇਤ ਮੁਹਾਲੀ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚ ਚੋਣ ਪਰਚਾਰ ਕੀਤਾ। ਸਵੇਰੇ ਉਨ੍ਹਾਂ ਨੇ ਮੁਹਾਲੀ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਾਂਝੀਆਂ ਕਰ ਕੇ ਵੋਟ ਮੰਗੀ ਅਤੇ ਉਸ ਤੋਂ ਬਾਅਦ ਹਲਕੇ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਨਜ਼ਦੀਕੀ ਪਿੰਡ ਮੌਲੀ ਵਿਖੇ ਅੱਜ ‘ਆਪ’ ਦੀ ਚੋਣ ਮੁਹਿੰਮ ਨੂੰ ਉਦੋਂ ਭਾਰੀ ਹੁਲਾਰਾ ਮਿਲਿਆ ਜਦੋਂ ਇੱਥੋਂ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਪਾਲ ਸਿੰਘ ਅਤੇ ਕਿਸਾਨ ਹਿੱਤ ਬਚਾਉ ਕਮੇਟੀ ਦੇ ਜਨਰਲ ਸਕੱਤਰ ਮੇਵਾ ਸਿੰਘ ਆਪਣੇ ਕਈ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਲਕਾ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਜਿੱਤ ਦੀਆਂ ਬਰੂਹਾਂ ’ਤੇ ਪਹੁੰਚ ਚੁੱਕੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਪਾਰਟੀ ਵੋਟਰਾਂ ਨਾਲ ਨਿੱਜੀ ਤੌਰ ’ਤੇ ਅਤੇ ਘਰ-ਘਰ ਜਾ ਕੇ ਸੰਪਰਕ ਬਣਾਉਣ ਦੀ ਮੁਹਿੰਮ ਵਿੱਚ ਪੂਰੀ ਤਰ੍ਹਾਂ ਜੁਟੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਪੀਲ ਕੀਤੀ ਕਿ ਉਹ ਕਾਂਗਰਸ ਅਤੇ ਅਕਾਲੀ ਦਲ ਨੂੰ ਕਈ-ਕਈ ਵਾਰ ਪਰਖ ਚੁੱਕੇ ਹਨ। ਇਹ ਪਾਰਟੀਆਂ ਆਪਣੇ ਕੀਤੇ ਵਾਅਦਿਆਂ ’ਤੇ ਕਦੇ ਵੀ ਪੂਰਾ ਨਹੀਂ ਉਤਰੀਆਂ ਹਨ, ਇਸ ਕਰਕੇ ਹੁਣ ਪਰਖੇ ਹੋਇਆਂ ਨੂੰ ਮੁੜ ਪਰਖਣ ਦਾ ਸਮਾਂ ਨਹੀਂ ਹੈ, ਸਗੋਂ ਲੋਕਾਂ ਲਈ ਨਵੀਂ ਆਸ ਦੀ ਕਿਰਨ ਲੈ ਕੇ ਆਈ ਆਪ ਪਾਰਟੀ ਦਾ ਸਮਰਥਨ ਕੀਤਾ ਜਾਵੇ। ਇਸ ਮੌਕੇ ਸਤਵਿੰਦਰ ਸਿੰਘ ਸਿੱਧੂ, ਅਮਰੀਕ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਸੁਪਿੰਦਰ ਸਿੰਘ ਲਾਡੀ, ਇੰਟਰਨੈਸ਼ਨਲ ਕਬੱਡੀ ਖਿਡਾਰੀ ਹਰਜੋਤ ਸਿੰਘ ਗੱਬਰ, ਜਸਵੰਤ ਸਿੰਘ, ਸੁਖਵਿੰਦਰ ਸਿੰਘ ਪੰਚ, ਅਮਰ ਸਿੰਘ, ਦਰਸ਼ਨ ਸਿੰਘ ਅਤੇ ਹਰਮੀਤ ਸਿੰਘ ਪੰਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…