Share on Facebook Share on Twitter Share on Google+ Share on Pinterest Share on Linkedin ਅਕਾਲੀ ਸੰਸਦ ਮੈਂਬਰ ਚੰਦੂਮਾਜਰਾ ਗ੍ਰਹਿ ਮੰਤਰਾਲੇ ਦੀ ਪਾਰਲੀਮੈਂਟ ਸਟੈਂਡਿੰਗ ਕਮੇਟੀ ਦੇ ਮੁੜ ਮੈਂਬਰ ਨਾਮਜ਼ਦ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੇ ਗੁੰਝਲਦਾਰ ਮਸਲਿਆਂ ਸਬੰਧੀ ਅਕਾਲੀ ਦਲ ਦੀ ਬਾਂਹ ਫੜੀ: ਚੰਦੂਮਾਜਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ: ਭਾਰਤ ਦੀ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੀ ਪਾਰਲੀਮੈਂਟ ਸਟੈਂਡਿੰਗ ਫ਼ਾਰ ਹੋਮ ਬਹੁਤ ਹੀ ਮਹੱਤਵਪੂਰਨ ਕਮੇਟੀ ਹੈ। ਇਸ ਕਮੇਟੀ ਵਿੱਚ ਲੋਕ ਸਭਾ ਸਪੀਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਦੂਜੀ ਵਾਰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਚੰਦੂਮਾਜਰਾ ਪਾਰਲੀਮੈਂਟ ਦੀਆਂ ਦੋ ਹੋਰ ਬਹੁਤ ਹੀ ਮਹੱਤਵਪੂਰਨ ਕਮੇਟੀਆਂ ਪਬਲਿਕ ਲੇਖਾ ਕਮੇਟੀ ਅਤੇ ਜਲ ਸਰੋਤ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਚੱਲੇ ਆ ਰਹੇ ਹਨ। ਭਾਰਤੀ ਸੰਸਦ ਦੀ ਮਹੱਤਵਪੂਰਨ ਪਬਲਿਕ ਲੇਖਾ ਕਮੇਟੀ (ਪੀਏਸੀ) ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਭਾਜਪਾ ਵੱਲੋਂ ਅਕਾਲੀ ਸੰਸਦ ਮੈਂਬਰ ਸ੍ਰੀ ਚੰਦੂਮਾਜਰਾ ਨੂੰ ਆਪਣੇ ਹਿੱਸੇ ਦੀ ਨੁਮਾਇੰਦਗੀ ਦੇ ਕੇ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਹੋਇਆ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੁੜ ਮੈਂਬਰ ਨਿਯੁਕਤ ਕਰਨ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਭਾਰਤ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੇ ਗੁੰਝਲਦਾਰ ਮਸਲਿਆਂ ਸਬੰਧੀ ਅਕਾਲੀ ਦਲ ਦੀ ਬਾਂਹ ਫੜੀ ਹੈ। ਭਾਵੇਂ ਉਹ ਗੁਰਧਾਮਾਂ ਲਈ ਰੇਲ ਸਰਵਿਸ ਮੁਹੱਈਆ ਕਰਵਾਉਣਾ ਸੀ ਜਾਂ ਚੰਡੀਗੜ੍ਹ ਵਿੱਚ ਸਿੱਖ ਬੀਬੀਆਂ ਨੂੰ ਹੈਲਮਟ ਪਹਿਨਣ ਤੋਂ ਛੋਟ ਦੇਣਾ ਸੀ। ਕੇਂਦਰ ਨੇ ਕਦੇ ਵੀ ਅਕਾਲੀ ਦਲ ਨੂੰ ਖਾਲੀ ਹੱਥ ਨਹੀਂ ਮੋੜਿਆ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਇਸ ਸਬੰਧੀ ਚੰਡੀਗੜ੍ਹ ਨੂੰ ਯੂਟੀ ਦੇ ਕਾਮਨਕਾਡਰ ਵਿੱਚ ਸ਼ਾਮਲ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ, ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਜ਼ਮੀਨ ਤਬਦੀਲੀ ਨੂੰ ਆਧਾਰ ਬਣਾ ਕੇ ਭਾਰਤ ਦਾ ਹਿੱਸਾ ਬਣਾਉਣ ਸਮੇਤ ਪੰਜਾਬ ਦੇ ਮਸਲੇ ਚੁੱਕ ਕੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਹਕੂਮਤ ਦੀਆਂ ਗਲਤ ਨੀਤੀਆਂ ਕਾਰਨ ਪੰਜਾਬੀ ਮਾਂ ਬੋਲੀ ਪੰਜਾਬ ਵਿੱਚ ਹੀ ਬੇਗਾਨੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਭਾਸ਼ਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਇਹ ਬਹੁਤ ਗੰਭੀਰ ਮਸਲਾ ਹੈ। ਇਸ ਸਬੰਧੀ ਲੋਕ ਲਹਿਰ ਖੜੀ ਕਰਨ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅੰਡੇਮਾਨ ਨਿੱਕੋਵਾਰ ਵਿੱਚ ਪੰਜਾਬੀ ਇਤਿਹਾਸ ਨੂੰ ਲਾਈਟ ਐਂਡ ਸਾਊਂਡ ਵਿੱਚ ਤਿਆਰ ਕਰਕੇ ਦਿਖਾਇਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ