ਵਾਰਡ ਨੰਬਰ-45 ਤੋਂ ਉਮੀਦਵਾਰ ਡਾ. ਉਮਾ ਸ਼ਰਮਾ ਵੱਲੋਂ ਚੋਣ ਪ੍ਰਚਾਰ ਤੇਜ਼

ਆਜ਼ਾਦ ਗਰੁੱਪ ਦੇ ਉਮੀਦਵਾਰ ਬਣੇ ਮੁਹਾਲੀ ਸ਼ਹਿਰ ਦੇ ਲੋਕਾਂ ਦੀ ਪਹਿਲੀ ਪਸੰਦ: ਡਾ. ਉਮਾ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸ਼ਹਿਰ ਵਿੱਚ 14 ਫਰਵਰੀ ਨੂੰ ਹੋਣ ਜਾ ਰਹੀਆਂ ਮੁਹਾਲੀ ਨਗਰ ਨਿਗਮ ਚੋਣਾਂ ਦੇ ਲਈ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਦੇ ਬੈਨਰ ਹੇਠ ਵਾਰਡ ਨੰਬਰ-45 ਤੋਂ ਚੋਣ ਲੜ ਰਹੀ ਆਜ਼ਾਦ ਗਰੁੱਪ ਦੀ ਉਮੀਦਵਾਰ ਡਾ. ਉਮਾ ਸ਼ਰਮਾ ਵੱਲੋਂ ਆਪਣੇ ਵਾਰਡ ਵਿੱਚ ਸਮਰਥਕਾਂ ਸਮੇਤ ਚੋਣ ਪ੍ਰਚਾਰ ਕੀਤਾ ਗਿਆ ਅਤੇ ਘਰੋ ਘਰੀ ਜਾ ਕੇ ਲੋਕਾਂ ਨੂੰ ਵੋਟਾਂ ਲਈ ਅਪੀਲ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਉਮਾ ਸ਼ਰਮਾ ਨੇ ਕਿਹਾ ਕਿ ਆਪਣੇ ਵਾਰਡ ਵਿੱਚ ਪ੍ਰਚਾਰ ਕਰਨ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਲੋਕੀਂ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੇ ਹੋਏ ਹਨ। ਹਰ ਵਾਰ ਚੋਣਾਂ ਮੌਕੇ ਲੋਕਾਂ ਨਾਲ ਵਾਅਦੇ ਕਰਨ ਦੇ ਬਾਵਜੂਦ ਪੂਰੇ ਕਾਰਜਕਾਲ ਦੌਰਾਨ ਵੀ ਵਾਅਦਿਆਂ ਵਾਲੇ ਕੰਮ ਪੂਰੇ ਨਹੀਂ ਹੁੰਦੇ। ਇਹੋ ਕਾਰਨ ਹੈ ਕਿ ਪਿਛਲੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਨਿਗਮ ਦੇ ਮੇਅਰ ਰਹਿ ਚੁੱਕੇ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਅਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਤਰਜੀਹ ਦੇ ਰਹੇ ਹਨ। ਡਾ. ਉਮਾ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਵੱਡੀ ਲੀਡ ਨਾਲ ਚੋਣ ਜਿਤਾਈ ਜਾਵੇ ਅਤੇ ਉਹ ਚੋਣ ਜਿੱਤਣ ਉਪਰੰਤ ਆਪਣੇ ਵਾਰਡ ਨੂੰ ਨਮੂਨੇ ਦਾ ਵਾਰਡ ਬਣਾਉਣਗੇ ਅਤੇ ਵਾਰਡ ਵਾਸੀਆਂ ਦੀ ਹਰ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਬਲਬੀਰ ਸਿੰਘ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ ਚੱਢਾ, ਐਡਵੋਕੇਟ ਗੁਰਪਾਲ ਕੌਰ, ਐਡਵੋਕੇਟ ਸਤਪਾਲ ਸਿੰਘ, ਐਡਵੋਕੇਟ ਸੰਜੀਵ ਸ਼ਰਮਾ, ਸੁਧਾਂਸ਼ੂ ਜੇਤਲੀ, ਸੰਜੀਵ ਚੰਡੀਗੜ੍ਹ, ਅਰੁਣ ਸ਼ਰਮਾ, ਤਿਲਕ ਰਾਜ ਮਲਹੋਤਰਾ, ਊਸ਼ਾ ਮਲਹੋਤਰਾ, ਆਰਤੀ ਸ਼ਰਮਾ, ਜਸਵਿੰਦਰ ਕੌਰ, ਜਯੋਤੀ ਸ਼ਰਮਾ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਰਣਜੀਤ ਸਿੰਘ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਆਪਣੀ ਕੀਮਤੀ ਵੋਟ ਵਾਰਡ ਨੰਬਰ-45 ਤੋਂ ਆਜ਼ਾਦ ਗਰੁੱਪ ਦੇ ਉਮੀਦਵਾਰ ਡਾ. ਉਮਾ ਸ਼ਰਮਾ ਨੂੰ ਪਾ ਕੇ ਸ਼ਹਿਰ ਦੇ ਵਿਕਾਸ ਅਤੇ ਮੁਹਾਲੀ ਦੀ ਤਰੱਕੀ ਦਾ ਰਾਹ ਖੋਲ੍ਹਣ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…