nabaz-e-punjab.com

ਪੰਚਾਇਤ ਚੋਣ ਲੜਨ ਵਾਲੇ ਉਮੀਦਵਾਰ 4 ਸਤੰਬਰ ਤੋਂ ਕਰਵਾ ਸਕਦੇ ਹਨ ਪੇਪਰ ਦਾਖ਼ਲ: ਵਿਨੋਦ ਬਾਂਸਲ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਸਤੰਬਰ:
ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ-ਕਮ-ਉਪ ਮੰਡਲ ਮੈਜਿਸਟੇ੍ਰਟ ਖਰੜ ਵਿਨੋਦ ਕੁਮਾਰ ਬਾਂਸਲ ਨੇ ਦੱਸਿਆ ਕਿ ਪੰਚਾਇਤ ਸੰਮਤੀ ਖਰੜ ਦੇ 25 ਜੋਨਾਂ ਲਈ ਨਾਮਦਗੀਆਂ 4 ਤੋਂ 7 ਸਤੰਬਰ ਤੱਕ ਸਵੇਰੇ 11 ਵਜੇ ਤੋਂ 3 ਵਜੇ ਤੱਕ ਚੋਣ ਲੜਨ ਵਾਲੇ ਉਮੀਦਵਾਰ ਜਮ੍ਹਾਂ ਕਰਵਾ ਸਕਦੇ ਹਨ। ਚੋਣ ਲੜਨ ਵਾਲੇ ਉਮੀਦਵਾਰ ਨਾਮਜ਼ਦਗੀ ਪੱਤਰ 4 ਸਤੰਬਰ ਨੂੰ ਉਨ੍ਹਾਂ ਦੇ ਦਫ਼ਤਰ ਦੇ ਕਮਰਾ ਨੰਬਰ: 1 ’ਚੋਂ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਪ੍ਰਾਪਤ ਕਰ ਸਕਦੇ ਹਨ। ਰਿਟਰਨਿੰਗ ਅਫਸਰ ਖਰੜ ਨੇ ਅੱਗੇ ਦੱਸਿਆ ਕਿ ਜਿਹੜੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜਮ੍ਹਾਂ ਹੋਣਗੀਆਂ ਉਨ੍ਹਾਂ ਦੀ ਪੜਤਾਲ 10 ਸਤੰਬਰ ਨੂੰ ਕੀਤੀ ਜਾਵੇਗੀ ਅਤੇ 11 ਸਤੰਬਰ ਨੂੰ ਸ਼ਾਮ 3 ਵਜੇ ਤੋਂ ਪਹਿਲਾਂ ਪਹਿਲਾਂ ਜੇਕਰ ਕੋਈ ਚੋਣ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈਣੀ ਚਾਹੁੰਦਾ ਹੋਵੇ ਤਾਂ ਉਹ ਲੈ ਸਕਦਾ ਹੈ। ਉਸ ਤੋਂ ਬਾਅਦ ਚੋਣ ਮੈਦਾਨ ਵਿਚ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਉਨ੍ਹਾਂ ਵੱਖ ਵੱਖ ਪਾਰਟੀਆਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਇਮਾਰਤਾਂ, ਧਾਰਮਿਕ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਨਹੀਂ ਵਰਤ ਸਕਦੇ ਜੇਕਰ ਕੋਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…