Share on Facebook Share on Twitter Share on Google+ Share on Pinterest Share on Linkedin ਸਿੱਖਿਆ ਭਵਨ ਦੇ ਬਾਹਰ ਧਰਨੇ ’ਤੇ ਬੈਠੇ ਟੈੱਟ ਪਾਸ ਉਮੀਦਵਾਰ ਪੁਲੀਸ ਨੇ ਹਿਰਾਸਤ ’ਚ ਲਏ ਕਿਸੇ ਅਧਿਆਪਕ ਨੂੰ ਪੁਲੀਸ ਹਿਰਾਸਤ ਵਿੱਚ ਨਹੀਂ ਲਿਆ: ਐਸਐਚਓ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ: ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਪੰਜਾਬ ਦੇ ਮੁੱਖ ਗੇਟ ਦੇ ਬਾਹਰ ਬੀਤੀ 17 ਜੂਨ ਤੋਂ ਲੜੀਵਾਰ ਧਰਨੇ ’ਤੇ ਬੈਠੇ ਗਏ ਰਿਵਾਈਜ਼ ਟੈੱਟ-2011 ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਅੱਜ 48ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸੂਬਾ ਕਨਵੀਨਰ ਇੰਦਰਪਾਲ ਕੌਰ ਅਤੇ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਉਹ ਆਪਣੇ ਸਾਥੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਮੰਗ ਕਰ ਰਹੇ ਸੀ। ਇਸ ਦੌਰਾਨ ਪੁਲੀਸ ਨੇ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਪੀੜਤ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ। ਉਧਰ, ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰਾਜੇਸ਼ ਅਰੋੜਾ ਨੇ ਦੱਸਿਆ ਕਿ ਪੁਲੀਸ ਨੇ ਕਿਸੇ ਅਧਿਆਪਕ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ, ਧਰਨਾਕਾਰੀ ਹਮਦਰਦੀ ਹਾਸਲ ਕਰਨ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਅਧਿਆਪਕ ਬੈਰੀਕੇਟ ਦੇ ਅੱਗੇ ਧਰਨਾ ਦੇ ਰਹੇ ਸੀ। ਉਨ੍ਹਾਂ ਨੂੰ ਪਾਸੇ ਹਟਣ ਲਈ ਕਿਹਾ ਗਿਆ ਸੀ। ਜਿਨ੍ਹਾਂ ਦਾ ਕਹਿਣਾ ਸੀ ਕਿ ਉਹ ਪਾਸੇ ਨਹੀਂ ਹਟਣਗੇ ਬਲਕਿ ਆਪਣੀਆਂ ਗ੍ਰਿਫ਼ਤਾਰੀਆਂ ਦੇਣਗੇ। ਜਦੋਂ ਪੁਲੀਸ ਨੇ ਬੱਸ ਮੰਗਵਾਈ ਤਾਂ ਕੋਈ ਵੀ ਅਧਿਆਪਕ ਗ੍ਰਿਫ਼ਤਾਰੀ ਦੇਣ ਲਈ ਅੱਗੇ ਨਹੀਂ ਆਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ