ਪਰਮਿੰਦਰ ਸੋਹਾਣਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵੱਲੋਂ ਆਸੀਫ਼ਾ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ

ਆਸੀਫ਼ਾ ਦੇ ਕਾਤਲਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਫਾਂਸੀ ਦੀ ਸਜ਼ਾ ਮਿਲੇ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਲੇਬਰਫੈੱਡ ਪੰਜਾਬ ਦੇ ਐਮਡੀ ਅਤੇ ਅਕਾਲੀ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਮੰਗਲਵਾਰ ਦੀ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨੇੜਿਓਂ ਆਸੀਫ਼ਾ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰਦਿਆਂ ਆਸੀਫ਼ਾ ਦੇ ਕਾਤਲਾਂ ਨੇ ਜੋ ਅੱਤ ਦਰਜੇ ਦੀ ਦਰਿੰਦਗੀ ਨਾਚ ਖੇਡਿਆ ਹੈ। ਉਸ ਨਾਲ ਹਰ ਦੇਸ਼ ਵਾਸੀ ਦਾ ਦਿਲ ਕੰਬ ਉੱਠਿਆ ਹੈ ਅਤੇ ਸਾਡੀਆਂ ਧੀਆਂ ਅਤੇ ਮਾਵਾਂ ਦੇ ਮਨਾਂ ਵਿੱਚ ਦਹਿਸ਼ਤ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ, ਦਫ਼ਤਰਾਂ, ਬਜ਼ਾਰਾਂ ਵਿੱਚ ਆਪਣੀ ਬੇਟੀਆਂ ਨੂੰ ਭੇਜਣ ਵੇਲੇ ਮਾਵਾਂ ਦੇ ਚਿਹਰੇ ’ਤੇ ਫ਼ਿਕਰ ਦੀਆਂ ਲਕੀਰਾਂ ਸਪੱਸ਼ਟ ਦੇਖੀਆਂ ਜਾ ਸਕਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਆਸੀਫ਼ਾ ਦੇ ਕਾਤਲਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਫਾਂਸੀ ਦੀ ਸਜਾ ਸੁਣਾਈ ਜਾਵੇ।
ਇਸ ਮੌਕੇ ਅਕਾਲੀ ਦਲ ਸਰਕਲ ਸੋਹਾਣਾ ਦੇ ਪ੍ਰਧਾਨ ਸੁਰਿੰਦਰ ਸਿੰਘ ਰੋਡਾ, ਅਕਾਲੀ ਕੌਂਸਲਰ ਕਮਲਜੀਤ ਕੌਰ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਯੂਥ ਆਗੂ ਅਮਨ ਪੁਨੀਆਂ ਮਾਣਕ ਮਾਜਰਾ, ਇੱਦਰ ਸੈਣੀ, ਨਵੀ ਸੋਹਾਣਾ, ਗੁਰਪ੍ਰੀਤ ਸਿੰਘ ਗੋਪੀ, ਤਮੰਨਾ ਪਠਾਣੀਆਂ, ਹਰਪ੍ਰੀਤ ਕੌਰ, ਪ੍ਰੀਤ ਸੈਣੀ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ ਤੇ ਰੁਬਲਜੀਤ ਸਿੰਘ ਪੁਨੀਆ ਸਮੇਤ ਹੋਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…