ਐਨਐਸਯੂਆਈ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਵਿਸ਼ਾਲ ਮੋਮਬੱਤੀ ਮਾਰਚ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇਵੇ ਕੇਂਦਰ ਸਰਕਾਰ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਵੱਲੋਂ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਸਿੰਘ ਵੈਦਵਾਨ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਵਿਸ਼ਾਲ ਮੋਮਬੱਤੀ ਮਾਰਚ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਕਰਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇਣਾ ਚਾਹੀਦਾ ਹੈ। ਇਸ ਮੌਕੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਾ ਦੀ ਸ਼ਾਂਤੀ ਲਈ ਐਨਐਸਯੂਆਈ ਦੇ ਆਗੂਆਂ ਅਤੇ ਕਾਰਕੁਨਾਂ ਨੇ 2 ਮਿੰਟ ਦਾ ਮੌਨ ਧਾਰ ਕੇ ਵਿਛੜ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਕਰਨ ਸਿੰਘ ਬੈਦਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਲ ਵਾਪਸ ਲਏ ਜਾਣ ਦਾ ਐਲਾਨ ਬੇਸ਼ੱਕ ਕਰ ਦਿੱਤਾ ਗਿਆ ਹੈ ਜੋ ਕਿ ਇਕ ਚੰਗਾ ਕਦਮ ਹੈ ਪ੍ਰੰਤੂ ਇਹ ਬਹੁਤ ਦੇਰੀ ਨਾਲ ਲਿਆ ਗਿਆ ਫੈਸਲਾ ਹੈ। ਜਦਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਆਪਣੇ ਪਰਿਵਾਰਾਂ ਸਮੇਤ ਦਿੱਲੀ ਦੀਆਂ ਬਰੂਹਾਂ ਸਮੇਤ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਅੰਦਰ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ, ਪ੍ਰੰਤੂ ਭਾਜਪਾ ਸਰਕਾਰ ਪਿਛਲੇ ਇੱਕ ਸਾਲ ਤੋਂ ਆਪਣੀਆਂ ਅੱਖਾਂ ਬੰਦ ਕਰਕੇ ਬੈਠੀ ਸੀ।
ਰਾਜਕਰਨ ਬੈਦਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਵਿਸ਼ੇਸ਼ ਸੈਸ਼ਨ ਸੱਦ ਤਿੰਨੇ ਖੇਤੀ ਕਾਨੂੰਨ ਮੁੱਢ ਤੋਂ ਰੱਦ ਕਰਨ ਦਾ ਮਤਾ ਪਾਸ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਨਵੇਂ ਸਿਰਿਓਂ ਆਰਡੀਨੈਂਸ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੇ ਪਰਿਵਾਰਾਂ ਸਮੇਤ ਆਪੋ ਆਪਣੇ ਘਰਾਂ ਨੂੰ ਪਰਤ ਸਕਣ ਅਤੇ ਉਨ੍ਹਾਂ ਦੀ ਜ਼ਿੰਦਗੀ ਫਿਰ ਤੋਂ ਲੀਹ ’ਤੇ ਆ ਸਕੇ। ਉਨ੍ਹਾਂ ਕਿਹਾ ਕਿ ਇਕ ਗੱਲ ਸਪੱਸ਼ਟ ਹੈ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕੜਾ ਅਤੇ ਸਾਂਝੀ ਲੜਾਈ ਲੜਨ ਕਾਰਨ ਹੀ ਇਹ ਜਿੱਤ ਯਕੀਨੀ ਹੋਈ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…