Nabaz-e-punjab.com

ਪੁਲਵਾਮਾ ਅਤਿਵਾਦੀ ਹਮਲੇ ਵਿੱਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇੱਥੋਂ ਦੇ ਫੇਜ਼-2 ਵਿੱਚ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਅਮਰੀਕ ਸਿੰਘ, ਅਕਾਲੀ ਕੌਂਸਲਰ ਬੀਬਾ ਜਸਪ੍ਰੀਤ ਕੌਰ, ਯੂਥ ਅਕਾਲੀ ਆਗੂ ਰਾਜਾ ਕੰਵਰਜੋਤ ਸਿੰਘ ਦੀ ਅਗਵਾਈ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ। ਇਹ ਮੋਮਬੱਤੀ ਮਾਰਚ ਵੱਖ ਵੱਖ ਮਾਰਕੀਟਾਂ ’ਚੋਂ ਹੁੰਦਾ ਹੋਇਆ ਬੱਸੀ ਥੀਏਟਰ ਨੇੜੇ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਪਾਕਿਸਤਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅਕਾਲੀ ਕੌਂਸਲਰ ਬਾਬਾ ਜਸਪ੍ਰੀਤ ਕੌਰ ਨੇ ਅਤਿਵਾਦੀ ਹਮਲੇ ਨੂੰ ਕਾਇਰਾਨਾ ਕਾਰਵਾਈ ਦੱਸਦਿਆਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਦੁੱਖ ਨਾਲ ਸਾਂਝਾ ਕੀਤਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਅਤਿਵਾਦੀ ਗਤੀਵਿਧੀਆਂ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਕੁਲਦੀਪ ਬਰਾੜ, ਮਨਮੋਹਨ ਦਾਦਾ, ਹਰਿੰਦਰਪਾਲ ਸਿੰਘ, ਬਲਕਾਰ ਸਿੰਘ, ਸਤਨਾਮ ਸਿੰਘ ਲਾਂਡਰਾਂ, ਗੁਰਬਚਨ ਸਿੰਘ, ਰਾਮ ਲਾਲ, ਰਾਧਾ ਰਾਣੀ, ਪ੍ਰੀਤਮ ਕੌਰ, ਗੁਰਦੀਪ ਸਿੰਘ ਸੋਨੂੰ, ਪੁਨੀਤ ਮਰਵਾਹਾ, ਜੋਤੀ ਰਾਣੀ, ਕਾਂਤਾ ਦੇਵੀ, ਕੁਲਵਿੰਦਰ ਕੌਰ, ਡੇਜੀ ਕੁਮਾਰੀ, ਗੁਰਚਰਨ ਸਿੰਘ ਚੰਨਾ, ਗੁਰਚਰਨ ਸਿੰਘ, ਮਹਿੰਦਰ ਸਿੰਘ ਅਤੇ ਹੋਰ ਸ਼ਹਿਰ ਵਾਸੀ ਮੌਜੂਦ ਸਨ।
ਇਸੇ ਦੌਰਾਨ ਕ੍ਰਿਸ਼ਚਨ ਭਾਈਚਾਰੇ ਵੱਲੋਂ ਪਾਸਟਰ ਰੇਵ ਵਿਲੀਅਮ ਜੋਸਫ ਦੀ ਅਗਵਾਈ ਵਿੱਚ ਪੁਲਵਾਮਾ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਕ੍ਰਿਸ਼ਚਨ ਭਾਈਚਾਰੇ ਦੇ ਆਗੂ ਸਨੀ ਬਾਵਾ ਅਤੇ ਨੌਇਲ ਰਿਪਾਠ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…