ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੀ ਕਵਿੱਤਰੀ ਲਿਲੀ ਸਵਰਨ ਦੇ ਨਿਵੇਕਲੇ ਹੁਨਰ ਦੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਸਤੰਬਰ:
ਉੱਘੀ ਕਵਿੱਤਰੀ ਲਿਲੀ ਸਵਰਨ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕਾਵਿ-ਸੰਗ੍ਰਹਿ ‘ਦਾ ਟ੍ਰੈਲਿਸ ਆਫ ਐਕਸਟਸੀ’ ਭੇਟ ਕੀਤਾ ਅਤੇ ਮੁੱਖ ਮੰਤਰੀ ਨੇ ਕਵਿੱਤਰੀ ਦੇ ਭਾਵਪੂਰਨ ਅਤੇ ਪ੍ਰੇਰਨਾਮਈ ਕੰਮ ਦੀ ਜ਼ੋਰਦਾਰ ਸ਼ਲਾਘਾ ਕੀਤੀ। ਲਿਲੀ ਸਵਰਨ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਕਾਵਿ-ਸੰਗ੍ਰਹਿ ਮਾਨਵੀ ਜੀਵਨ ਦਾ ਸ਼ਾਨਦਾਰ ਪ੍ਰਗਟਾਵਾ ਹੈ ਜੋ ਭਾਵਨਾਵਾਂ ਧੁਰ ਅੰਦਰ ਤੱਕ ਛੰੂਹਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਨੂੰ ਸੁਖਾਲਾ ਹੀ ਆਪਣੇ ਆਪ ਨਾਲ ਜੋੜ ਸਕਦਾ ਹੈ। ਸਾਲ 2016 ਦੌਰਾਨ ਕਵਿਤਾ ਦੇ ਖੇਤਰ ਵਿੱਚ ਅੰਤਰ-ਰਾਸ਼ਟਰੀ ਅਵਾਰਡ ਹਾਸਲ ਕਰਨ ਤੋਂ ਇਲਾਵਾ ਇਸ ਖੇਤਰ ਵਿੱਚ ਆਪਣੇ ਕਾਰਜ ਲਈ ਅਨੇਕਾਂ ਸਨਮਾਨ ਹਾਸਲ ਕਰਨ ਵਾਲੀ ਲਿਲੀ ਸਵਰਨ ਆਪਣੀ ਕਵਿਤਾ ਅਤੇ ਸ਼ਾਨਦਾਰ ਵਾਰਤਕ ਲਈ ਜਾਣੀ ਜਾਂਦੀ ਹੈ।
ਉਨ੍ਹਾਂ ਦੀਆਂ ਕਵਿਤਾਵਾਂ ਇਟਾਲੀਅਨ ਭਾਸ਼ਾ ਵਿੱਚ ਵੀ ਅਨੁਵਾਦ ਹੋਈਆਂ ਹਨ ਅਤੇ ਦੁਨੀਆ ਭਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਨੇ ਉਨ੍ਹਾਂ ਦੀ ਕਵਿਤਾਵਾਂ ਨੂੰ ਮਾਨਤਾ ਦਿੱਤੀ ਹੈ। ਗੌਰਤਲਬ ਹੈ ਕਿ ਸਾਲ 2013 ਵਿੱਚ ਲਿਲੀ ਦੇ ਨੌਜਵਾਨ ਪੁੱਤਰ ਦੀ ਕੈਂਸਰ ਨਾਲ ਦੁਖਦਾਈ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਕਵਿਤਾ ਲਿਖਣੀ ਸ਼ੁਰੂ ਕੀਤੀ। ਮੁੱਖ ਮੰਤਰੀ ਨੇ ਇਸ ਦਾ ਜ਼ਿਕਰ ਕਰਦੇ ਹੋਏ ਕਿਹਾ ਹੈ ਕਿ ਇਨ੍ਹਾਂ ਤੋਂ ਇਹ ਲੱਗਦਾ ਹੈ ਕਿ ਲਿਲੀ ਨੇ ਉਨ੍ਹਾਂ ਜਜ਼ਬਾਤਾਂ ਵਿੱਚ ਵਹਿ ਕੇ ਇਹ ਰਚਨਾਵਾਂ ਰਚੀਆਂ ਹਨ ਅਤੇ ਜਾਨਦਾਰ ਸ਼ਬਦਾਂ ਦੀ ਵਰਤੋਂ ਕੀਤੀ ਹੈ। ਲਿਲੀ ਦੇ ਹੁਨਰ ਦੀ ਸਰਹਾਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਲਿਲੀ ਵਰਗੀ ਅੌਰਤ ਉੱਚ ਪ੍ਰਸੰਸਾ ਪ੍ਰਾਪਤ ਕਰਨ ਦੀ ਹੱਕਦਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਭਰ ਵਿੱਚ ਅਜਿਹੇ ਹੁਨਰ ਨੂੰ ਤਰਾਸ਼ਣ ਲਈ ਯਤਨ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…