nabaz-e-punjab.com

ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਸਮਰਪਿਤ ਫੰਡ ਵਜੋਂ ਰੱਖਣ ਦਾ ਐਲਾਨ

ਬੱਸੀਆਂ ਕੋਠੀ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਲਈ 15 ਲੱਖ ਰੁਪਏ ਜਾਰੀ ਕੀਤੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਰੁਪਏ ਸਮਰਪਿਤ ਫੰਡ ਵਜੋਂ ਰੱਖਣ ਦਾ ਐਲਾਨ ਕੀਤਾ ਹੈ। ਇਹ ਫੰਡ ਸੂਬਾ ਭਰ ਵਿਚ ਵੱਖ-ਵੱਖ ਸੱਭਿਆਚਾਰਕ ਪ੍ਰਾਜੈਕਟਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੱਸੀਆਂ ਕੋਠੀ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਅਤੇ ਹੋਰ ਫੁਟਕਲ ਖਰਚਿਆਂ ਲਈ ਰਾਏਕੋਟ ਦੇ ਐਸ.ਡੀ.ਐਮ ਨੂੰ 15 ਲੱਖ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵੱਖ-ਵੱਖ ਸੱਭਿਆਚਾਰਕ ਵਿਰਾਸਤੀ ਪ੍ਰਾਜੈਕਟ ਅਤੇ ਯਾਦਗਾਰਾਂ ਰਾਹੀਂ ਸੂਬੇ ਦੇ ਸ਼ਾਨਦਾਰ ਵਿਰਸੇ ਦੀ ਸੰਭਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਬਾਰੇ ਪ੍ਰੇਰਿਤ ਕਰਨਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੂੰ ਸੂਬੇ ਦੇ ਵਿਰਾਸਤੀ ਪ੍ਰਾਜੈਕਟਾਂ ਖਾਸ ਕਰਕੇ ਲੁਧਿਆਣਾ ਜ਼ਿਲ੍ਹੇ ਵਿਚ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਢਿੱਲੋਂ ਮੁਤਾਬਕ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਇੰਤਜ਼ਾਮੀਆ ਕਮੇਟੀ ਮੁੜ ਗਠਿਤ ਕੀਤੀ ਜਾ ਰਹੀ ਹੈ ਜਿਸ ਦੀਆਂ ਸਿਫਾਰਸ਼ਾਂ ਦੇ ਅਧਾਰ ’ਤੇ ਸਾਂਭ-ਸੰਭਾਲ ਲਈ ਫੰਡ ਨਿਯਮਤ ਤੌਰ ’ਤੇ ਜਾਰੀ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Cultural

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…