Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਤੋਂ ਝੋਨੇ ਦੇ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਬੋਨਸ ਦੇਣ ਦੀ ਮੰਗ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ-ਮੁੱਖ ਮੰਤਰੀ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨ ਵਾਸਤੇ ਝੋਨੇ ’ਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ। ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੋਨਸ ਸਿਰਫ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜੋ ਝੋਨੇ ਦੇ ਰਹਿੰਦ-ਖੂੰਹਦ ਨਾਲ ਬਿਨਾਂ ਸਾੜਨ ਤੋਂ ਨਜਿੱਠਣਗੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਝੋਨੇ ਦੇ ਰਹਿੰਦ-ਖੂੰਹਦ ਨਾਲ ਨਜਿੱਠਣ ਦੇ ਵਾਧੂ ਬੋਝ ਲਈ ਕਿਸਾਨਾਂ ਨੂੰ ਬਦਲ ਵਜੋਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸਾਉਣੀ-2017 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 80 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ ਪਰ ਇਹ ਵਾਧਾ ਬੀਜਾਂ ਅਤੇ ਖਾਦਾਂ ਦੇ ਰੂਪ ਵਿੱਚ ਪੈਦਾਵਾਰ ਦੀ ਵਾਧੂ ਲਾਗਤ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਢੁਕਵਾਂ ਨਹੀਂ ਹੈ ਜਦਕਿ ਰਹਿੰਦ-ਖੂੰਹਦ ਨਾਲ ਨਜਿੱਠਣ ਦੇ ਖਰਚੇ ਵੱਖਰੇ ਹਨ। ਝੋਨੇ ਦੀ ਪੈਦਾਵਾਰ ਵਾਲੇ ਖੇਤਰਾਂ ਵਿੱਚ ਨਾੜ ਨੂੰ ਸਾੜਨ ਲਾਉਣ ਦਾ ਮਸਲਾ ਬਹੁਤ ਗੰਭੀਰ ਬਣਿਆ ਹੋਇਆ ਹੈ ਜੋ ਮੌਜੂਦਾ ਸਮੇਂ ਕੌਮੀ ਗ੍ਰੀਨ ਟ੍ਰਿਬਿਊਨਲ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹਨ। ਅਦਾਲਤਾਂ ਦੇ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਪਹਿਲਾਂ ਹੀ ਬਹੁਤ ਸਾਰੇ ਕਦਮ ਚੁੱਕੇ ਹਨ ਜਿਨ੍ਹਾਂ ਵਿੱਚ ਰਹਿੰਦ-ਖੂੰਹਦ ਨਾਲ ਨਜਿੱਠਣ ਵਾਲੀ ਖੇਤੀ ਮਸ਼ੀਨਰੀ ਦੀ ਖਰੀਦ ’ਤੇ ਸਬਸਿਡੀ ਦੇਣਾ ਸ਼ਾਮਲ ਹੈ। ਇਸ ਮਸ਼ੀਨਰੀ ਦੀ ਵਰਤੋਂ ਨਾਲ ਕਿਸਾਨਾਂ ’ਤੇ ਪ੍ਰਤੀ ਏਕੜ 3000 ਪ੍ਰਤੀ ਏਕੜ ਦਾ ਵਾਧੂ ਬੋਝ ਪੈਂਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ