Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ: ਵਿਧਾਇਕ ਜੀ.ਪੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਮਈ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਕਰੇਗੀ ਅਤੇ ਸੂਬੇ ਦੀਆਂ ਸਮਸਿਆਵਾਂ ਦੇ ਹੱਲ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਅਸ਼ੋਕਾ ਮੈਗਾ ਮਾਲ ਕੁਰਾਲੀ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤੇ। ਇਸ ਦੌਰਾਨ ਕਾਂਗਰਸੀ ਆਗੂਆਂ ਰਾਜਪਾਲ ਬੇਗੜਾ ਅਤੇ ਦੀਪਕ ਬਾਂਸਲ ਦੀ ਅਗਵਾਈ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦਾ ਵਿਸ਼ੇ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਅਕਾਲੀ-ਭਾਜਪਾ ਗਠਜੋੜ ਵੱਲੋਂ ਸੂਬੇ ਦੇ ਲੋਕਾਂ ਦਾ ਰੱਜ ਕੇ ਸ਼ੋਸਣ ਕੀਤਾ ਅਤੇ ਸਰਕਾਰ ਨੇ ਖਜਾਨੇ ਨੂੰ ਖਾਲੀ ਕਰਕੇ ਰੱਖ ਦਿੱਤਾ ਜਿਸ ਕਾਰਨ ਸੂਬਾ ਸਰਕਾਰ ਨੂੰ ਕੁਝ ਸਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਜੀ.ਪੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੇਵਲ ਦੋ ਮਹੀਨੇ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਨਿੰਦਾ ਕਰਨ ਤੇ ਲੱਗੀਆਂ ਹੋਈਆਂ ਹਨ ਜੋ ਕਿ ਸ਼ਰਾਸਰ ਗਲਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਕੁਝ ਦਿਨ ਦਾ ਸਮਾਂ ਦੇਣ ਤਾਂ ਜੋ ਹਰੇਕ ਘਰ ਨੌਕਰੀ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਯੋਜਨਾਬੱਧ ਤਰੀਕਿਆਂ ਨਾਲ ਹੱਲ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ