Share on Facebook Share on Twitter Share on Google+ Share on Pinterest Share on Linkedin ਸਰਕਾਰ ਕੋਲ ਪੈਸਾ ਨਹੀਂ ਪਰ ਸਰਦ ਰੁੱਤ ਇਜਲਾਸ ਦੌਰਾਨ ਐਡਹਾਕ ਮੁਲਾਜ਼ਮ ਪੱਕੇ ਕਰਨ ਦਾ ਮੁੱਦਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ-ਕੈਪਟਨ ਅਮਰਿੰਦਰ ਸਿੰਘ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 15 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਿਆਪਕਾਂ ਅਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਸਬੰਧੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਅੱਜ ਇੱਥੇ ਇਕ ਪ੍ਰੈਸ ਕਾਨਫਰੈਂਸ ਦੋਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਇਨ•ਾਂ ਨੂੰ ਭੁਗਤਾਨ ਕਰਨ ਵਾਸਤੇ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਫਿਰ ਵੀ ਸਰਕਾਰ ਅਧਿਆਪਕਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਾਚ ਰਹੀ ਹੈ ਅਤੇ ਇਨ•ਾਂ ਦੇ ਹੱਲ ਲਈ ਆਪਣੀਆਂ ਬਿਹਤਰ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਸਣੇ ਤਕਰੀਬਨ 40 ਹਜ਼ਾਰ ਮੁਲਾਜ਼ਮ ਹਨ ਜਿਨ•ਾਂ ਨੂੰ ਰੈਗੂਲਰ ਕੀਤਾ ਜਾਣਾ ਹੈ। ਉਨ•ਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਆਪਕਾਂ ਨੂੰ ਇਹ ਛੋਟ ਦਿੱਤੀ ਗਈ ਸੀ ਕਿ ਉਹ ਜਾਂ ਤਾਂ ਲਗਾਤਾਰ ਠੇਕੇ ਦੇ ਆਧਾਰ ‘ਤੇ ਰਹਿ ਸਕਦੇ ਹਨ ਜਾਂ ਰੈਗੂਲਰ ਹੋਣ ਤੋਂ ਪਹਿਲਾਂ ਤਿੰਨ ਸਾਲ ਲਈ 15 ਹਜ਼ਾਰ ਰੁਪਏ ਦੀ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ•ਾਂ ਕੋਲ ਇਹ ਰਸਤਾ ਹੈ ਕਿ ਉਹ ਜਾਂ ਤਾਂ ਇਸ ਸਮੇਂ ਲਗਾਤਾਰ ਐਡਹਾਕ ਦੇ ਆਧਾਰ ‘ਤੇ ਕੰਮ ਕਰ ਸਕਦੇ ਹਨ ਜਾਂ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੂੰ ਅਧਿਆਪਕਾਂ ਨਾਲ ਪੂਰੀ ਹਮਦਰਦੀ ਹੈ ਪਰ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਕੋਲੋਂ ਉਨ•ਾਂ ਦੀ ਸਰਕਾਰ ਨੂੰ ਵਿਰਾਸਤ ਵਿੱਚ ਮਿਲੇ ਵਿੱਤੀ ਸੰਕਟ ਦੇ ਕਾਰਨ ਉਨ•ਾਂ ਦੇ ਹੱਥ ਬੱਝੇ ਹੋਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ