ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਦਲ ਪਿਊ-ਪੁੱਤ ਨੂੰ ਵਿਕਾਸ ਦੇ ਮੁੱਦੇ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ

ਪੰਜਾਬ ਦੇ ਲੋਕ ਸਰਕਾਰੀ ਵਧੀਕੀਆਂ ਦਾ ਬਦਲਾ ਲੈਣ ਲਈ ਬਾਦਲ ਪਿਊ-ਪੁੱਤ ਨੂੰ ਸੱਤਾਂ ਤੋਂ ਲਾਂਭੇ ਕਰਨ ਲਈ ਉਤਾਵਲੇ: ਕੈਪਟਨ ਅਮਰਿੰਦਰ ਸਿੰਘ

ਅੰਕੁਰ ਵਸ਼ਿਸ਼ਟ, ਚੰਡੀਗੜ੍ਹ, 22 ਦਸੰਬਰ:
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵਿਕਾਸ ਦੇ ਮੁੱਦੇ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਨ੍ਹਾਂ ਨੂੰ ਆਪਣੇ ਦੇ ਕੁਸ਼ਾਸਨ ਵਿੱਚ ਪੰਜਾਬ ਦੇ ਵਿਕਾਸ ਨੂੰ ਲੈ ਕੇ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਮਜ਼ਬੂਤ ਤੱਥਾਂ ਤੇ ਅੰਕੜਿਆਂ ਨਾਲ ਜਨਤਕ ਤੌਰ ’ਤੇ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਅਕਾਲੀਆਂ ਨੂੰ ਚੋਣ ਪ੍ਰੀਕਿਰਿਆ ਦਾ ਮਜ਼ਾਕ ਉਡਾਉਣਾ ਤੁਰੰਤ ਬੰਦ ਕਰਨ ਲਈ ਵੀ ਆਖਿਆ ਹੈ।
ਅੱਜ ਇੱਥੇ ਜਾਰੀ ਬਿਆਨ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਚੋਣ ਲੜਨ ਲਈ ਕੋਈ ਵੀ ਅਰਥਪੂਰਨ ਏਜੰਡਾ ਨਾ ਹੋਣ ਅਤੇ ਬੀਤੇ ਦੱਸ ਸਾਲਾਂ ਦੇ ਕੁਸ਼ਾਸਨ ਦੇ ਇਤਿਹਾਸ ਨਾਲ ਬਾਦਲ ਪਿਊ-ਪੁੱਤ ਹੁਣ ਕਾਂਗਰਸ ’ਤੇ ਵਿਅਕਤੀਗਤ ਅਤੇ ਨਿੰਦਣਯੋਗ ਹਮਲੇ ਕਰਕੇ ਹਰ ਤਰ੍ਹਾਂ ਦੀਆਂ ਛੋਟੀਆਂ ਹਰਕਤਾਂ ਕਰਕੇ ਪਿੱਛੇ ਹੱਟਣ ਵਾਲੇ ਏਜੰਡੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਬਾਦਲਾਂ ਤੋਂ ਵਧੀਕੀਆਂ ਦਾ ਬਦਲਾ ਲੈਂਦਿਆਂ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਕੇ ਦਮ ਲੈਣਗੇ।
ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹਾਰ ਹੁੰਦੀ ਦੇਖ ਕੇ ਅਕਾਲੀਆਂ ਨੇ ਉਨ੍ਹਾਂ ਉਪਰ ਅਤੇ ਉਨ੍ਹਾਂ ਦੀ ਪਾਰਟੀ ਖਿਲਾਫ ਵਿਅਕਤੀਗਤ ਤੇ ਨਿਰਾਧਾਰ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਇਸ ਬਾਰੇ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਦੇ ਵੰਸ਼ ਦੀ ਵਿਰਾਸਤ ’ਤੇ ਬਹੁਤ ਸਾਰੀਆਂ ਟਿੱਪਣੀਆਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ’ਤੇ ਚੋਣ ਕਮਿਸ਼ਨ ਨੂੰ ਡਰਾਉਣ ਦੇ ਦੋਸ਼ ਲਗਾਏ ਗਏ ਹਨ। ਜਿਸ ’ਤੇ ਕੈਪਟਨ ਅਮਰਿੰਦਰ ਨੇ ਪੁੱਛਿਆ ਹੈ ਕਿ ਕੀ ਬਾਦਲਾਂ ਦਾ ਚੋਣ ਕਮਿਸ਼ਨ ’ਤੇ ਇਹ ਵਿਚਾਰ ਹੈ ਕਿ ਕੋਈ ਵੀ ਉਸ ਨੂੰ ਧਮਕਾ ਸਕਦਾ ਹੈ? ਉਨ੍ਹਾਂ ਨੇ ਜਾਣਨਾ ਚਾਹਿਆ ਹੈ ਕਿ ਕੀ ਚੋਣ ਕਮਿਸ਼ਨ ਸਾਹਮਣੇ ਚਿੰਤਾ ਪ੍ਰਗਟਾਉਣਾ ਤੇ ਅਪੀਲ ਕਰਨਾ, ਉਸ ’ਤੇ ਦਬਾਅ ਪਾਉਣ ਦੇ ਸਮਾਨ ਹੈ? ਉਨ੍ਹਾਂ ਕਿਹਾ ਹੈ ਕਿ ਇਹ ਬਿਆਨ ਅਕਾਲੀਆਂ ਅੰਦਰ ਛਿੱਪੀ ਨਿਰਾਸ਼ਾ ਨੂੰ ਸਾਹਮਣੇ ਲਿਆਉਂਦੇ ਹਨ, ਜਿਨ੍ਹਾਂ ਕੋਲ ਸਪੱਸ਼ਟ ਤੌਰ ’ਤੇ ਕਾਂਗਰਸ ਵੱਲੋਂ ਚੋਣ ਕਮਿਸ਼ਨ ਸਾਹਮਣੇ ਪੇਸ਼ ਕੀਤੀਆਂ ਗਈਆਂ ਚਿੰਤਾਵਾਂ ਦਾ ਜਵਾਬ ਦੇਣ ਲਈ ਕੋਈ ਮਜ਼ਬੂਤ ਤਰਕ ਨਹੀਂ ਹੈ।
ਕੈਪਟਨ ਅਮਰਿੰਦਰ ਨੇ ਚੋਣਾਂ ਦੌਰਾਨ ਘਟੀਆ ਨੋਟੰਕੀ ਰਾਹੀਂ, ਜਿਨ੍ਹਾਂ ਦਾ ਕੋਈ ਅਧਾਰ ਨਹੀਂ ਹੈ, ਲਗਾਤਾਰ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਬਾਦਲਾਂ ਦੀ ਨਿਰਾਸ਼ਾ ਪੂਰਨ ਕੋਸ਼ਿਸ਼ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਮੀਡੀਆ ਦੀਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਬਾਦਲਾਂ ਦੀ ਨਿਰਾਸ਼ਾ ਦੀ ਹੱਦ ਦਾ ਇਸੇ ਸੱਚਾਈ ਤੋਂ ਅੰਦਾਜ਼ਾ ਜਾ ਸਕਦਾ ਹੈ ਕਿ ਸੁਖਬੀਰ ਬਾਦਲ ਨੇ ਉਸੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਦਿੱਤਾ, ਜਿਸਦਾ ਪਹਿਲਾਂ ਹੀ ਇਕ ਕੇਂਦਰੀ ਮੰਤਰੀ ਵੱਲੋਂ ਨੀਂਹ ਪੱਥਰ ਰੱਖਿਆ ਜਾ ਚੁੱਕਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਾਦਲਾਂ ਦੇ ਬੀਤੇ ਦਹਾਕੇ ਦੇ ਸ਼ਾਸਲ ਵਿੱਚ ਬਹੁਤ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਹੜੇ ਅਜਿਹੇ ਪ੍ਰਚਾਰ ਦੇ ਸਟੰਟਾਂ ਦੇ ਝਾਂਸੇ ਵਿੱਚ ਨਹੀਂ ਆਉਣ ਵਾਲੇ।
ਇਸ ਦਿਸ਼ਾ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਆਪਣੇ ਵਿਅਕਤੀਗਤ ਤੇ ਪਾਰਟੀ ਹਿੱਤਾਂ ਨੂੰ ਪ੍ਰਮੋਟ ਕਰਨ ਖਾਤਰ ਸੱਤਾ ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮੁੱਦੇ ’ਤੇ ਬਾਦਲਾਂ ’ਤੇ ਖੂਬ ਵਰ੍ਹੇ ਹਨ। ਉਨ੍ਹਾਂ ਨੇ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਲਈ ਉਪਲਬਧ ਫੰਡਾਂ ਨੂੰ ਸਰਕਾਰੀ ਪ੍ਰਚਾਰ ’ਤੇ ਖਰਚ ਕੀਤੇ ਜਾਣ ਸਬੰਧੀ ਮੀਡੀਆ ਦੀਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ, ਕਿਹਾ ਹੈ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਬਾਦਲਾਂ ਨੂੰ ਸੂਬੇ ਦੇ ਲੋਕਾਂ ਨਾਲ ਧੋਖਾ ਕਰਨ ਵਿੱਚ ਕੋਈ ਸ਼ਰਮ ਨਹੀਂ ਆਉਂਦੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…