ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ’ਤੇ ਵਧਾਈ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਰਾਹੁਲ ਗਾਧੀ ਨੂੰ ਨਿੱਘੀ ਮੁਬਾਰਕਬਾਦ ਅਤੇ ਸ਼ੁਭ ਇੱਛਾਵਾਂ ਦਿੱਤੀਆਂ ਹਨ ਅਤੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਕਾਂਗਰਸ ਦੀ ਨਾ ਕੇਵਲ ਵੱਡੀ ਪੱਧਰ ’ਤੇ ਪੁਨਰ ਸੁਰਜੀਤੀ ਹੋਵੇਗੀ ਸਗੋਂ ਪਾਰਟੀ ਦਾ ਵਿਸ਼ਾਲ ਉਥਾਨ ਵੀ ਹੋਵੇਗਾ। ਕੈਪਟਨ ਨੇ ਕਿਹਾ ਕਿ ਰਾਹੁਲ ਦੀ ਖਿੱਚ ਅਤੇ ਅਪੀਲ ਉਸਦੀ ਬੁੱਧੀ ਅਤੇ ਜਗਿਆਸੂ ਸੁਭਾਅ ਨਾਲ ਮਿਲ ਕੇ ਦੇਸ਼ ਵਿੱਚ ਕਾਂਗਰਸ ਦੀ ਸਫਲਤਾ ਲਈ ਮੱੁਢ ਬਨ੍ਹੇਗਾ ਜਿਸ ਦੀ ਦੇਸ਼ ਵਿੱਚ ਕਾਂਗਰਸ ਦੀ ਪੁਨਰ ਸੁਰਜੀਤੀ ਲਈ ਲੋੜ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਰਾਹੁਲ ਨੂੰ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਵਿੱਚ ਨਵੇਂ ਸਿਰੇ ਤੋਂ ਉਤਸ਼ਾਹ ਪੈਦਾ ਹੋਵੇਗਾ। ਕਾਂਗਰਸ ਵਿੱਚ ਨੌਜਵਾਨ ਆਗੂ ਦੇ ਆਉਣ ਨਾਲ ਨੌਜਵਾਨਾਂ ਨੂੰ ਪ੍ਰੇਰਨਾ ਮਿਲੇਗੀ ਅਤੇ ਇਸ ਦੇ ਨਤੀਜੇ ਵਜੋਂ ਦੇਸ਼ ਦੀ ਪ੍ਰਮੁੱਖ ਰਾਜਨੀਤਕ ਪਾਰਟੀ ਵਜੋਂ ਕਾਂਗਰਸ ਦਾ ਮੁੜ ਉਥਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਜ਼ਬੂਤ ਹੋਣ ਨਾਲ ਹੀ ਧਰਮ ਨਿਰਪੱਖਤਾ ਅਤੇ ਜਮਹੂਰੀ ਤੰਦਾਂ ਨੂੰ ਬਚਾਈ ਰੱਖਣ ਵਿੱਚ ਮਦਦ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਬਿਨਾ ਮੁਕਾਬਲਾ ਪਾਰਟੀ ਦੇ ਪ੍ਰਧਾਨ ਬੇਣੇ ਹਨ ਜਿਸ ਦੇ ਨਾਲ ਇਸ ਨੌਜਵਾਨ ਆਗੂ ਦੀ ਨਾ ਕੇਵਲ ਦੇਸ਼ ਵਿੱਚ ਸਗੋਂ ਦੇਸ਼ ਤੋਂ ਬਾਹਰ ਵੀ ਵਧਦੀ ਹਰਮਨਪਿਆਰਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਹਾਲ ਹੀ ਦੌਰਾਨ ਸ੍ਰੀ ਰਾਹੁਲ ਗਾਂਧੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਜਿਥੇ ਉਨ੍ਹਾਂ ਨੇ ਤਿੱਖਾ ਚੋਣ ਪ੍ਰਚਾਰ ਕੀਤਾ ਹੈ।
ਇਸ ਤੋਂ ਸਾਲ 2019 ਦੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਅਗਵਾਈ ਕਰਨ ਵਾਸਤੇ ਸਹੀ ਚੋਣ ਹੋਈ ਹੋਣ ਦੇ ਤੱਥਾਂ ਦੀ ਵੀ ਪੁਸ਼ਟੀ ਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਅਗਲੀਆਂ ਲੋਕ ਸਭਾ ਚੋਣਾਂ ’ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਨਾਲ ਪਾਰਟੀ ਨੂੰ ਬੇਹੱਦ ਲਾਭ ਮਿਲੇਗਾ। ਉਨ੍ਹਾਂ ਦੇ ਆਧੁਨਿਕ ਦ੍ਰਿਸ਼ਟੀਕੋਣ, ਪਾਰਟੀ ਨੇਤਾਵਾਂ, ਵਰਕਰਾਂ ਅਤੇ ਮੈਂਬਰਾਂ ਨੂੰ ਆਪਣੇ ਨਾਲ ਲੈ ਕੇ ਚੱਲਣ ਦੀ ਸਮਰੱਥਾ ਅਤੇ ਜ਼ਮੀਨੀ ਸੰਪਰਕ ਵਧਾਉਣ ਵਰਗੀ ਖਾਸੀਅਤ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦੀ ਅਗਵਾਈ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਪਿਛਲੇ ਪੰਜ ਸਾਲਾਂ ਦੌਰਾਨ ਜਨਤਾ ਦੇ ਨੇਤਾ ਵਜੋਂ ਉੱਭਰੇ ਹਨ। ਉਨ੍ਹਾਂ ਦੀ ਵਧਦੀ ਪ੍ਰਸਿੱਧੀ ਵੀ ਇਸ ਗੱਲ ’ਤੇ ਮੋਹਰ ਲਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੈ ਜਿਸ ਕਰਕੇ ਲੋਕਾਂ ਨੂੰ ਇੱਕ ਨੌਜਵਾਨ ਆਗੂ ਦੀ ਲੋੜ ਹੈ ਜੋ ਕਿ ਮੌਜੂਦਾ ਹਕੀਕਤਾਂ ’ਚ ਪਾਰਟੀ ਨੂੰ ਅੱਗੇ ਵਧਣ ਦਾ ਰਾਹ ਅਤੇ ਸੇਧ ਮੁਹੱਈਆ ਕਰਵਾ ਸਕਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…