Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ, ਸਾਰੇ ਕਾਂਗਰਸੀ ਸੰਸਦ ਮੈਂਬਰ ਤੇ ਵਿਧਾਇਕ ਅੱਜ ਹੋਣਗੇ ਦਰਬਾਰ ਸਾਹਿਬ ਵਿਖੇ ਨਤਮਸਤਕ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਮਈ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਸੋਮਵਾਰ ਨੂੰ ਸਵੇਰੇ ਕਾਂਗਰਸ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਸੋਮਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਦਾ ਭਲਕੇ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ ਸਵੇਰੇ 8 ਤੋਂ 9 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਜਾਣ ਦਾ ਪ੍ਰੋਗਰਾਮ ਹੈ। ਹੋਰਨਾਂ ਪ੍ਰੋਗਰਾਮਾਂ ਵਿੱਚ ਦੁਰਗਿਆਣਾ ਮੰਦਰ ਅਤੇ ਉਸ ਤੋਂ ਬਾਅਦ ਸ੍ਰੀ ਰਾਮ ਤੀਰਥ ਸੱਥਲ ਵਿਖੇ ਵੀ ਜਾਣ ਦਾ ਪ੍ਰੋਗਰਾਮ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤਰਨ ਤਾਰਨ ਫੇਰੀ ਤੋਂ ਬਾਅਦ ਅੱਜ ਸ਼ਾਮ ਅੰਮ੍ਰਿਤਸਰ ਵਿਖੇ ਪਹੁੰਚ ਗਏ ਹਨ ਜਿਨ੍ਹਾਂ ਦਾ ਸੱਤਾ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦਾ ਪ੍ਰੋਗਰਾਮ ਸੀ ਪਰ ਕੰਮਕਾਜ ਦੀ ਮਜਬੂਰੀ ਅਤੇ ਪੈਰ ਦੀ ਸੱਟ ਕਾਰਨ ਡਾਕਟਰਾਂ ਵੱਲੋ ਚੱਲਣ-ਫਿਰਨ ਤੋਂ ਸੰਕੋਚ ਕਰਨ ਦੀ ਸਲਾਹ ਦਿੱਤੀ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿੱਚ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸਥਾਨਕ ਵਿਧਾਇਕ ਵੀ ਮੌਜਦ ਸਨ ਅਤੇ ਭਲਕੇ ਅੰਮ੍ਰਿਤਸਰ ਵਿੱਚ ਸਾਰੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਵੀ ਉਨ੍ਹਾਂ ਨਾਲ ਸ਼ਾਮਲ ਹੋਣਗੇ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਐਤਵਾਰ ਨੂੰ ਮੁੱਖ ਮੰਤਰੀ ਤਰਨ ਤਾਰਨ ਵਿੱਚ ਪਿੰਡ ਵੇਈਂ ਪੋਈਂ ਵਿਖੇ ਸ਼ਹੀਦ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਏ ਅਤੇ ਇਸ ਤੋਂ ਬਾਅਦ ਛੇਹਰਟਾ ਵਿੱਚ ਜੰਗੀ ਯਾਦਗਾਰ ਦਾ ਵੀ ਦੌਰਾ ਕੀਤਾ। ਸੋਮਵਾਰ ਦੀ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਵਿਖੇ ਜਾਣਗੇ ਜਿੱਥੇ ਉਹ ਪਿੰਡ ਛਾਉਣੀ ਕਲਾਂ ਵਿਖੇ ਸਿਟਰਸ ਅਸਟੇਟ ਅਤੇ ਜਲੰਧਰ-ਹੁਸ਼ਿਆਰਪੁਰ ਰੋਡ ’ਤੇ ਸੋਨਾਲੀਕਾ ਕੰਪਨੀ ਦੇ ਉਚ ਦਰਜੇ ਦੇ ਮੈਨੂਫੈਕਚਰਿੰਗ ਯੂਨਿਟ ਦਾ ਦੌਰਾ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ