nabaz-e-punjab.com

ਵਿੱਤੀ ਸੰਕਟ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਨਵੰਬਰ:
ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਵਿੱਤੀ ਸੰਕਟ ਨਾਲ ਨਜਿੱਠਣ ਲਈ ਅਤੇ ਖਰਚਿਆਂ ਉਪਰ ਨਿਯੰਤਰਨ ਅਤੇ ਆਮਦਨ ਦੇ ਨਵੇਂ ਸਾਧਨ ਜਟਾਉਣ ਲਈ ਨਿਰੰਤਰ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ। ਇਸ ਮੰਤਵ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਕੈਬਨਿਟ ਸਬ-ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਸਬ-ਕਮੇਟੀ ਬਣਾਉਣ ਦਾ ਫੈਸਲਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਤਾਂ ਜੋ ਸੂਬੇ ਨੂੰ ਆਰਥਿਕ ਸੰਕਟ ਤੋਂ ਉਭਰਿਆ ਜਾ ਸਕੇ। ਇਸ ਸਬੰਧੀ ਕਮੇਟੀ ਜਿੱਥੇ ਆਰਥਿਕਤ ਹਾਲਤਾਂ ਦਾ ਨਿਰੰਤਰ ਜਾਇਜ਼ਾ ਲਵੇਗੀ ਉਥੇ ਸੂਬੇ ਨੂੰ ਇਸ ਸੰਕਟ ਵਿੱਚੋਂ ਉਭਾਰਨ ਲਈ ਯੋਗ ਕਦਮ ਵੀ ਉਠਾਏਗੀ। ਇਸ ਸਬ-ਕਮੇਟੀ ਦੀ ਹਰ ਮੰਗਲਵਾਰ ਨੂੰੰ ਮੀਟਿੰਗ ਹੋਵੇਗੀ ਜਿਸ ਵਿੱਚ ਖਰਚਿਆਂ ਵਿੱਚ ਕਟੌਤੀ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਆਮਦਨ ਦੇ ਸਾਧਨ ਜਟਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਣ ਲਈ ਚਰਚਾ ਕਰਿਆ ਕਰੇਗੀ। ਇਸ ਕਮੇਟੀ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹਨ।
ਕਾਂਗਰਸ ਦੀ ਮੌਜੂਦਾ ਸਰਕਾਰ ਇਸੇ ਵੇਲੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਰਸੇ ਵਿੱਚ ਮਿਲੇ ਵਿੱਤੀ ਸੰਕਤ ਨਾਲ ਜੂਝ ਰਹੀ ਹੈ। ਸੂਬੇ ਉਪਰ ਇਸ ਵੇਲੇ 2,08,000 ਕਰੋੜ ਰੁਪਏ ਦਾ ਕਰਜ਼ਾ, ਵਿੱਤੀ ਘਾਟਾ 34,000 ਕਰੋੜ ਰੁਪਏ ਅਤੇ ਮਾਲੀਆ ਘਾਟਾ 13,000 ਕਰੋੜ ਰੁਪਏ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…