ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿੱਚ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 3 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਜਨਰਲ ਪੋਸਟ ਆਫਿਸ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਕੀਤਾ ਜਿਸ ਨਾਲ ਪਟਿਆਲਾ ਤੇ ਸੰਗਰੂਰ ਵਾਸੀਆਂ ਨੂੰ ਪਾਸਪੋਰਟ ਸੇਵਾਵਾਂ ਲਈ ਵੱਡੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪੰਜਾਬ ਦਾ ਦੂਜਾ ਅਤੇ ਮੁਲਕ ਵਿੱਚ 59ਵਾਂ ਪਾਸਪੋਰਟ ਸੇਵਾ ਕੇਂਦਰ ਹੈ ਅਤੇ ਇਸ ਕੇਂਦਰ ਵੱਲੋਂ ਨਵਾਂ ਪਾਸੋਪਰਟ ਬਣਾਉਣ ਅਤੇ ਪੁਰਾਣੇ ਨੂੰ ਨਵਿਆਉਣ ਲਈ ਸ਼ੁਰੂਆਤ ਵਿੱਚ ਰੋਜ਼ਾਨਾ 50 ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਹੌਲੀ-ਹੌਲੀ ਇਸ ਦੀ ਗਿਣਤੀ 200 ਤੱਕ ਵਧਾ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਸੇਵਾ ਕੇਂਦਰ ਵਿਖੇ ਪਾਸਪੋਰਟ ਸੇਵਾ ਹਾਸਲ ਕਰਨ ਲਈ ਆਏ ਕੁਝ ਲੋਕਾਂ ਨੂੰ ਵੀ ਮਿਲੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਚੰਡੀਗੜ੍ਹ ਅਤੇ ਅੰਬਾਲਾ ਦੇ ਖੇਤਰੀ ਪਾਸਪੋਰਟ ਦਫ਼ਤਰਾਂ ਵਿਖੇ ਪਾਸਪੋਰਟ ਲਈ ਮਿਲਣ ਦਾ ਸਮਾਂ ਤੈਅ ਕੀਤਾ ਹੋਇਆ ਹੈ, ਉਹ ਹੁਣ ਪਟਿਆਲਾ ਪਾਸਪੋਰਟ ਕੇਂਦਰ ਵਿਖੇ ਹੀ ਇਹ ਸੇਵਾ ਹਾਸਲ ਕਰਨ ਲਈ ਮੁੜ ਸਮਾਂ ਲੈ ਸਕਦੇ ਹਨ। ਹਾਲਾਂਕਿ ਤਤਕਾਲ, ਪੀ.ਪੀ.ਸੀ. ਅਤੇ ਹੋਰ ਸੇਵਾਵਾਂ ਚੰਡੀਗੜ੍ਹ ਅਤੇ ਲੁਧਿਆਣਾ ਦੇ ਖੇਤਰੀ ਪਾਸਪੋਰਟ ਦਫ਼ਤਰਾਂ ਤੋਂ ਮਿਲਣੀਆਂ ਜਾਰੀ ਰਹਿਣਗੀਆਂ।
ਇਸ ਮੌਕੇ ਕੈਬਨਿਟ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ, ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਪਰਨੀਤ ਕੌਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਹਾਜ਼ਰ ਸਨ। ਉਦਘਾਟਨੀ ਸਮਾਗਮ ਵਿੱਚ ਚੰਡੀਗੜ੍ਹ ਦੇ ਖੇਤਰੀ ਪਾਸਪੋਰਟ ਅਫਸਰ ਸ਼ਿਵਰਾਜ ਕਵੀਰਾਜ, ਕੇਂਦਰੀ ਵਿਦੇਸ਼ੀ ਮੰਤਰਾਲੇ ਦੇ ਪਾਸਪੋਰਟ ਸੇਵਾ ਪ੍ਰਾਜੈਕਟ ਦੇ ਡਾਇਰੈਕਟਰ ਲੈਫਟੀਨੈਂਟ ਕਰਨਲ ਏ.ਕੇ. ਸਿੰਘ, ਚੰਡੀਗੜ੍ਹ ਦੇ ਖੇਤਰੀ ਪਾਸਪੋਰਟ ਦਫ਼ਤਰ ਦੇ ਉਪ ਅਧਿਕਾਰੀ ਅਮਿਤ ਕੁਮਾਰ, ਰਾਵਤ ਅਤੇ ਮੁਨੀਸ਼ ਕਪੂਰ ਤੋਂ ਇਲਾਵਾ ਪੰਜਾਬ ਤੇ ਚੰਡੀਗੜ੍ਹ ਦੇ ਚੀਫ ਪੋਸਟਮਾਸਟਰ ਜਨਰਲ ਸਲੀਮ ਹੱਕ, ਡਾਇਰੈਕਟਰ ਡਾਕ ਸੇਵਾਵਾਂ ਮਨੀਸ਼ਾ ਬਾਂਸਲ ਬਾਦਲ ਅਤੇ ਖੇਤਰੀ ਪਾਸਪੋਰਟ ਦਫ਼ਤਰ ਅਤੇ ਡਾਕ ਘਰ ਪਟਿਆਲਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…