nabaz-e-punjab.com

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਚਲਦੀਆਂ ਗੈਰ-ਕਾਨੂੰਨੀ ਬੱਸਾਂ ਦਾ ਤੁਰੰਤ ਚੱਕਾ ਜਾਮ ਕਰਨ ਦੇ ਹੁਕਮ

ਆਰ.ਟੀ.ਏ ਨੂੰ 10 ਦਿਨਾਂ ਵਿੱਚ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਸਖ਼ਤੀ ਨਾਲ ਆਖਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਕਾਰਵਾਈ ਕਰਦੇ ਹੋਏ ਸੂਬੇ ਵਿੱਚ ਗੈਰਕਾਨੂੰਨੀ ਬੱਸਾਂ ਦੇ ਘੁੰਮ ਰਹੇ ਚੱਕੇ ਤੁਰੰਤ ਰੋਕ ਕੇ ਇਨ੍ਹਾਂ ਨੂੰ ਸੜਕਾਂ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਰੀਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਅਤੇ ਵਿਜੀਲੈਂਸ ਵਿਭਾਗ ਨੂੰ ਇਸ ਸਬੰਧੀ ਦਸਾਂ ਦਿਨਾਂ ਵਿੱਚ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਇਹ ਹਦਾਇਤਾਂ ਸੂਬਾ ਵਿਧਾਨ ਸਭਾ ਦੇ ਬਜਟ ਸਮਾਗਮ ਦੇ ਪ੍ਰੋਗਰਾਮ ਨੂੰ ਅੰਤਮ ਰੂਪ ਦੇਣ ਅਤੇ ਕਈ ਹੋਰ ਮਹੱਤਵਪੂਰਨ ਫੈਸਲੇ ਲੈਣ ਲਈ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਜਾਰੀ ਕੀਤੀਆਂ।
ਪੰਜਾਬ ਦੀਆਂ ਸੜਕਾਂ ’ਤੇ ਚੱਲ ਰਹੀਆਂ ਵੱਡੀ ਗਿਣਤੀ ਵਿੱਚ ਗੈਰ-ਕਾਨੂੰਨੀ ਪ੍ਰਾਈਵੇਟ ਬੱਸਾਂ ਸਬੰਧੀ ਰਿਪੋਰਟਾਂ ਨੂੰ ਗੰਭÎੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਬੇਗੁਨਾਹ ਲੋਕਾਂ ਦੀ ਜਿੰਦਗੀ ਨੂੰ ਖਤਰਾ ਪੈਦਾ ਕਰਨ ਵਾਲੀਆਂ ਅਜਿਹੀਆਂ ਗੈਰ-ਕਾਨੂੰਨੀ ਬੱਸਾਂ ਦਾ ਚੱਕਾ ਜਾਮ ਕਰਨ ਲਈ ਆਰ.ਟੀ.ਏ. ਨੂੰ ਹੁਕਮ ਜਾਰੀ ਕੀਤੇ ਅਤੇ ਇਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਸੜਕਾਂ ਤੋਂ ਲਾਹੁਣ ਨੂੰ ਯਕੀਨੀ ਬਣਾਉਣ ਲਈ ਆਰ.ਟੀ.ਏ. ਨੂੰ ਆਖਿਆ। ਇਨ੍ਹਾਂ ਬੱਸਾਂ ਵਲੋਂ ਕਾਨੂੰਨ ਦੀ ਘੋਰ ਉਲੰਘਣਾ ਕਰਨ ਦਾ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਢਿੱਲ ਦੇਣ ਵਾਲੇ ਕਰਮਚਾਰੀ ਨੂੰ ਵੀ ਦੋਸ਼ੀ ਪਾਏ ਜਾਣ ’ਤੇ ਸਖਤ ਸਜ਼ਾ ਦਿੱਤੀ ਜਾਵੇਗੀ। ਸੂਬੇ ਵਿਚੋਂ ਹਰ ਤਰ੍ਹਾਂ ਦੇ ਮਾਫੀਏ ਨੂੰ ਖਤਮ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਮੀਡੀਆ ਰਿਪੋਰਟਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਜਿਨ੍ਹਾਂ ਵਿੱਚ ਕਿਹਾ ਗਿਆ ਕਿ ਟਰਾਂਸਪੋਰਟ ਮਾਫੀਆ ਲਗਾਤਾਰ ਬੱਸਾਂ ਚਲਾ ਰਿਹਾ ਹੈ।
ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਉਹ ਟਰਾਂਸਪੋਰਟ ਦੇ ਨਿਯਮਾਂ ਦੀ ਉਲੰਘਣਾ ਕਰਨ ਨੂੰ ਰੋਕਣ ਵਿਰੁੱਧ ਜ਼ਰੂਰੀ ਕਦਮ ਚੁੱਕਣ ਵਿੱਚ ਨਾਕਾਮ ਰਹੇ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵਿਜੀਲੈਂਸ ਵਿਭਾਗ ਨੂੰ ਵੀ ਇਨ੍ਹਾਂ ਬੱਸ ਅਪਰੇਟਰਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਟਰਾਂਸਪੋਰਟ ਨੀਤੀ ਨੂੰ ਅੰਤਮ ਰੂਪ ਦੇਣ ਲਈ ਵੀ ਵਿਭਾਗ ਨੂੰ ਆਖਿਆ ਤਾਂ ਜੋ ਸੂਬੇ ਦੀ ਸੜਕਾਂ ਉੱਤੋਂ ਗੈਰ-ਕਾਨੂੰਨੀ ਹਰਕਤਾਂ ਦਾ ਖਾਤਮਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…