Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਮਾਰੋਹਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਸਮਾਰੋਹ 24 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ, ਸ਼ਰਧਾਲੂਆਂ ਨੂੰ ਵਿਸ਼ੇਸ਼ ਰੇਲ ਗੱਡੀਆਂ ਪਟਨਾ ਸਾਹਿਬ ਲਿਜਾਣਗੀਆਂ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 24 ਦਸੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 350ਵੇਂ ਪ੍ਰਕਾਸ਼ ਉਤਸਵ ਸਬੰਧੀ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਇਸ ਸਮਾਰੋਹ ਵਿੱਚ ਹਾਜ਼ਰ ਹੋਣਗੇ। ਉਨ੍ਹਾਂ ਨੇ ਆਪਣੇ ਕਈ ਕੈਬਨਿਟ ਸਾਥੀਆਂ ਅਤੇ ਪ੍ਰਮੁੱਖ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਸ ਸਬੰਧ ਵਿੱਚ ਕਈ ਫੈਸਲੇ ਲਏ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇੇ। 24 ਅਤੇ 25 ਦਸੰਬਰ ਨੂੰ ਦੋ ਦਿਨ ਵਾਸਤੇ ਖਾਲਸਾ ਵਿਰਾਸਤ ਮਿਊਜ਼ੀਅਮ ਵਿੱਚ ਖੁੱਲ੍ਹੇ ਦਾਖਲੇ ਤੋਂ ਇਲਾਵਾ ਸਰਕਾਰ ਨੇ ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਰੇਵਲੇ ਸਟੇਸ਼ਨਾਂ ਤੋਂ 22 ਦਸੰਬਰ ਨੂੰ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਹਰੇਕ ਰੇਲ ਗੱਡੀ ਵਿੱਚ 1500 ਦੇ ਕਰੀਬ ਸ਼ਰਧਾਲੂ ਜਾਣਗੇ। ਇਨ੍ਹਾਂ ਵਿੱਚ ਸਰਕਾਰੀ ਕਰਮਚਾਰੀਆਂ ਤੋਂ ਇਲਾਵਾ ਡਾਕਟਰਾਂ ਅਤੇ ਫਾਰਮਾਸਿਸਟ ਵੀ ਹੋਣਗੇ ਜੋ ਸਫਰ ਕਰਨ ਵਾਲੇ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨਗੇ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਅੱਜ ਇੱਕੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਟਨਾ ਸਾਹਿਬ ਸਟੇਸ਼ਨ ਤੋਂ ਪਟਨਾ ਸਾਹਿਬ ਗੁਰਦੁਆਰਾ ਵਿੱਖੇ ਸ਼ਰਧਾਲੂਆਂ ਨੂੰ ਲਿਜਾਣ ਲਈ ਪ੍ਰਬੰਧ ਕੀਤੇ ਹਨ ਅਤੇ ਉਨ੍ਹਾਂ ਦੀ ਰਿਹਾਇਸ਼ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਤੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਲਈ ਸਾਰੇ ਪ੍ਰਬੰਧ ਕਰਨ ਦੇ ਵਾਸਤੇ ਪਟਨਾ ਸਾਹਿਬ ਵਿਖੇ ਇਕ ਅਗਾਊ ਪਾਰਟੀ ਭੇਜ ਦਿੱਤੀ ਹੈ। ਪੰਜਾਬ ਵਿੱਚ ਮੁੱਖ ਸਮਾਰੋਹ ਅਨੰਦਪੁਰ ਸਾਹਿਬ ਵਿਖੇ ਹੋਣਗੇ। ਇਸ ਦੌਰਾਨ ਭਾਈ ਬਲਦੀਪ ਸਿੰਘ (ਕਲਾਸੀਕਲ ਗੁਰਬਾਣੀ ਦੇ ਕੀਰਤਨੀਏ) ਆਪਣੇ ਪੇਸ਼ਕਾਰੀ ਕਰਨਗੇ। ਉਨ੍ਹਾਂ ਤੋਂ ਇਲਾਵਾ ਪੰਜਾਬੀ ਗਾਇਕ ਗੁਰਦਾਸ ਮਾਨ, ਉੱਘੇ ਸਿੱਖ ਸਕੋਲਰ ਅਤੇ ਸੰਗੀਤਕਾਰ ਡਾਕਟਰ ਗੁਰਨਾਮ ਸਿੰਘ ਅਤੇ ਪੰਜਾਬੀ ਕਵੀ ਸੁਰਜੀਤ ਪਾਤਰ ਵੀ ਆਪਣੀ ਪੇਸ਼ਕਾਰੀ ਕਰਨਗੇ। ਦੇਸ ਰਾਜ ਅਤੇ ਪਾਰਟੀ ਰਾਗੀ ਢਾਡੀ ਜੱਥਾ ਤੋਂ ਬਾਅਦ ਡਾਕਟਰ ਨਿਵੇਦਤਾ ਸਿੰਘ ਗੁਰਮਤ ਸੰਗੀਤ ਦੀ ਅਤੇ ਰਾਜਨ-ਸਾਜਨ ਮਿਸ਼ਰਾ ਆਪਣੀ ਪੇਸ਼ਕਾਰੀ ਕਰਨਗੇ। ਇਸ ਤੋਂ ਇਲਾਵਾ ਇਸ ਮੌਕੇ ਹੋਰ ਵੀ ਕਈ ਪੇਸ਼ਕਾਰੀਆਂ ਹੋਣਗੀਆਂ। ਸਿੱਖ ਸਕੋਲਰ ਭਾਈ ਅਸ਼ੋਕ ਸਿੰਘ ਬਾਗੜੀਆ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਪ੍ਰੋਫੈਸਰ ਇੰਦੂ ਬੰਗਾ ਆਪਣਾ ਭਾਸ਼ਨ ਦੇਣਗੇ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈਣ ਲਈ ਆਖਿਆ ਹੈ ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਵੀ ਪਹੁੰਚਣ ਦੀ ਉਮੀਦ ਹੈ। ਬੁਲਾਰੇ ਅਨੁਸਾਰ ਇਸ ਮੌਕੇ ਨੁਮਾਇਸ਼ ਵੀ ਲਾਈ ਜਾਵੇਗੀ। ਜਾਇਜ਼ਾ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਸਥਾਨਿਕ ਸੰਸਥਾਵਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਜਨਰਲ ਆਫ ਪੁਲਿਸ ਸੁਰੇਸ਼ ਅਰੋੜਾ, ਡੀ.ਜੀ.ਪੀ. (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕੇ.ਏ.ਪੀ. ਸਿਨਹਾ, ਸਕੱਤਰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਗੁਰਨੀਤ ਕੌਰ ਤੇਜ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ