nabaz-e-punjab.com

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਬਾਲਗ਼ ਬੱਚੀਆਂ ਨਾਲ ਬਲਾਤਕਾਰ ਲਈ ਮੌਤ ਦੀ ਸਜ਼ਾ ਦਾ ਜ਼ੋਰਦਾਰ ਸਮਰਥਨ

ਅਜਿਹੇ ਕੇਸਾਂ ਨਾਲ ਨਿਪਟਣ ਲਈ ਕੇਂਦਰੀ ਮੰਤਰੀ ਮੰਡਲ ਦੇ ਆਰਡੀਨੈਂਸ ਦਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਬਾਲਗ ਬੱਚੀਆਂ ਦੇ ਨਾਲ ਬਲਾਤਕਾਰ ਕਰਨ ਦੇ ਮਾਮਲੇ ’ਚ ਮੌਤ ਦੀ ਸਜ਼ਾ ਲਈ ਕੇਂਦਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਦੇਸ਼ ਭਰ ਵਿਚ ਵਧ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਨੂੰ ਇਨਕਲਾਬੀ ਅਤੇ ਜ਼ਰੂਰੀ ਕਦਮ ਦੱਸਿਆ ਹੈ। ਇਸ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਤਰ੍ਹਾਂ ਦੇ ਘਿਨਾਉਣੇ ਜੁਰਮਾਂ ਨੂੰ ਰੋਕਣ ਲਈ ਕਾਰਜ ਕਰੇਗਾ ਜਿਨ੍ਹਾਂ ਨੇ ਹਾਲ ਹੀ ਦੇ ਸਮੇਂ ਦੌਰਾਨ ਸਮੁੱਚੇ ਦੇਸ਼ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧ ਮਾਨਵਤਾ ਦੇ ਚਿਹਰੇ ’ਤੇ ਧੱਬਾ ਹਨ ਅਤੇ ਇਸ ਵਾਸਤੇ ਕੋਈ ਵੀ ਦੋਸ਼ੀ ਦਇਆ ਦਾ ਹੱਕਦਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਵਿਚ ਮਿਸਾਲੀ ਸਜਾ ਦਿਵਾਉਣ ਦੇ ਹੱਕ ਵਿਚ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਸਮਾਜ ਵਿਚ ਬਲਾਤਕਾਰ ਜਾਂ ਜਿਨਸੀ ਸੋਸ਼ਣ ਨਾਪ੍ਰਵਾਨ ਕਰਨ ਯੋਗ ਹੈ ਜੋ ਕਿ ਰਿਵਾਇਤੀ ਤੌਰ ’ਤੇ ਲੜਕੀਆਂ ਅਤੇ ਅੌਰਤਾਂ ਦੀ ਦੇਵੀਆਂ ਵਜੋਂ ਪੂਜਾ ਕਰਦਾ ਹੈ। ਉਨ੍ਹਾਂ ਕਿਹਾ ਕਿ ਬੱਚੀਆਂ ਨਾਲ ਬਲਾਤਕਾਰ ਬੁਨਿਆਦੀ ਮਾਨਵੀ ਕਦਰਾਂ ਕੀਮਤਾਂ ਦੀ ਉਲੰਘਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਾਜਿਬ ਸਮਾਜ ਇਕ ਸਾਲ ਤੋਂ ਘੱਟ ਉਮਰ ਦੀਆਂ ਛੋਟੀਆਂ ਬੱਚੀਆਂ ਸਣੇ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਵਰਗੀ ਸਥਿਤੀ ਨੂੰ ਸਹਿਣ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਠੂਆ ਵਿਖੇ ਆਸਿਫ਼ਾ ਵਰਗੀ ਲੜਕੀ ਨਾਲ ਕੀਤੇ ਅੱਤਿਆਚਾਰ ਵਰਗੇ ਜ਼ੁਲਮਾਂ ਲਈ ਦੋਸ਼ੀ ਵਿਅਕਤੀ ਸਖ਼ਤ ਸਜ਼ਾ ਦਾ ਹੱਕਦਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ 12 ਸਾਲ ਤੋਂ ਘੱਟ ਉਮਰ ਦੀ ਬੱਚੀ ਨੂੰ ਸੈਕਸ ਦਾ ਕੁਝ ਵੀ ਪਤਾ ਨਹੀਂ ਹੁੰਦਾ ਅਤੇ ਉਸ ਨਾਲ ਬਲਾਤਕਾਰ ਨੂੰ ਕਿਸੇ ਵੀ ਸੂਰਤ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧ ਲਈ ਕੋਈ ਵੀ ਮੁਆਫੀ ਨਹੀਂ ਹੈ। ਇਸ ਸਬੰਧ ਵਿਚ ਦੋਸ਼ੀ ਦੀ ਕਿਸੇ ਵੀ ਹਾਲਤ ਵਿਚ ਸੁਰੱਖਿਆ ਨਹੀਂ ਕੀਤੀ ਜਾ ਸਕਦੀ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਮੰਡਲ ਵੱਲੋਂ ਐਲਾਨ ਕੀਤੇ ਆਰਡੀਨੈਂਸ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਇਸ ਤਰ੍ਹਾਂ ਦੀ ਮਾਨਸਿਕਤਾ ਮਾਨਵਤਾ ਨੂੰ ਚੁਨੌਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਹਰੀ ਅਤੇ ਅੰਦਰੂਨੀ ਹਮਲਿਆਂ ਤੋਂ ਆਪਣੇ ਨਾਗਰਿਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰ ਤੋਂ ਆਪਣੇ ਲੋਕਾਂ ਦੀ ਸੁਰੱਖਿਆ ਕਰਨਾ ਵੀ ਸਰਕਾਰ ਦਾ ਫਰਜ਼ ਹੈ ਅਤੇ ਇਸ ਮਕਸਦ ਲਈ ਸਾਰੇ ਕਦਮ ਚੁੱਕੇ ਜਾਣ ਵਾਸਤੇ ਸਰਕਾਰ ਕੋਲ ਸ਼ਕਤੀਆਂ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…