nabaz-e-punjab.com

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਸਬੰਧੀ ਕੈਪਟਨ ਸਰਕਾਰ ਪੰਜਾਬ ਵਿੱਚ ਤੁਰੰਤ ਟੈਕਸ ਘਟਾਏ: ਜਥੇਦਾਰ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਪੰਜਾਬ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਅਸਮਾਨੀਂ ਛੂਹ ਰਹੀਆਂ ਕੀਮਤਾਂ ਉਤੇ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਮੁਹਾਲੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਆਮ ਆਦਮੀ ਨੂੰ ਰਾਹਤ ਦਿਵਾਉਣਾ ਚਾਹੁੰਦੀ ਹੈ ਤਾਂ ਪੈਟਰੋਲ ਅਤੇ ਡੀਜ਼ਲ ਉਤੇ ਸੂਬਾਈ ਟੈਕਸ ਨੂੰ ਘੱਟ ਕਰੇ। ਉਹਨਾਂ ਕਿਹਾ ਕਿ ਉੱਤਰੀ ਭਾਰਤ ’ਚੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਸਭ ਤੋਂ ਜ਼ਿਆਦਾ ਹਨ। ਇਸ ਮਾਮਲੇ ਵਿੱਚ ਪੂਰੇ ਮੁਲਕ ਅੰਦਰ ਪੰਜਾਬ ਤੀਜੇ ਨੰਬਰ ਤੇ ਹੈ।
ਜਥੇਦਾਰ ਕੁੰਭੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਜੇਕਰ ਚਾਹੇ ਤਾਂ ਇੱਕੋ ਵਾਰੀ ਵਿੱਚ ਇਹਨਾਂ ਕੀਮਤਾਂ ਨੂੰ 20 ਰੁਪਏ ਪ੍ਰਤੀ ਲੀਟਰ ਤਕ ਘਟਾ ਸਕਦੀ ਹੈ, ਪ੍ਰੰਤੂ ਇਸ ਸਰਕਾਰ ਨੇ ਇਹਨਾਂ ਪੈਟਰੋਲੀਅਮ ਵਸਤਾਂ ਦੀ ਕੀਮਤ ਇੱਕ ਪੈਸਾ ਵੀ ਘੱਟ ਨਹੀਂ ਕੀਤੀ। ਉਨ੍ਹਾਂ ਕਿਹਾ ਕਿ 6 ਭਾਜਪਾ ਸਾਸ਼ਤ ਸੂਬਿਆਂ ਦੀ ਤਰ੍ਹਾਂ ਕੇਰਲਾ ਸਰਕਾਰ ਨੇ ਵੀ ਤੇਲ ਦੀਆਂ ਕੀਮਤਾਂ ਘਟਾਉਣ ਲਈ ਆਪਣਾ ਟੈਕਸ ਘੱਟ ਕਰ ਦਿੱਤਾ ਹੈ। ਪਰੰਤੂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੈਟਰੋਲ ਤੇ ਡੀਜ਼ਲ ਤੋਂ ਸੂਬਾਈ ਟੈਕਸ ਘੱਟ ਕਰਨ ਤੋਂ ਇਨਕਾਰ ਕਰ ਚੁੱਕੇ ਹਨ। ਜਥੇਦਾਰ ਕੁੰਭੜਾ ਨੇ ਬੀਤੇ ਦਿਨੀਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵੱਲੋੱ ਕੀਤੇ ਪ੍ਰਦਰਸ਼ਨ ਨੂੰ ਵੀ ਫੋਕਾ ਵਿਖਾਵਾ ਦੱਸਿਆ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…