Nabaz-e-punjab.com

ਕੈਪਟਨ ਸਰਕਾਰ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ: ਸਿੱਧੂ

ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਅਦਾਰਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ:

ਪਿਛਲੇ 10 ਸਾਲਾਂ ਵਿੱਚ ਅਕਾਲੀ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਡੱਕਾ ਵੀ ਨਹੀਂ ਤੋੜਿਆ

ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਈ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਹ ਗੱਲ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-7 ਵਿੱਚ ਯੂਨੀਵਰਸਲ ਗਰੁੱਪ ਦੀ ਨਵੀਂ ਬ੍ਰਾਂਚ ਕੈਂਬਰਿਜ ਕੌਂਸਲ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਅਦਾਰਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਅਜੋਕੇ ਦੇ ਸਮੇਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਦੇਸ਼ ਵਿੱਚ ਸੀਮਤ ਸਾਧਨ ਹਨ। ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਨੌਜਵਾਨਾਂ ਵਿਦੇਸ਼ੀ ਮੁਲਕਾਂ ਵੱਲ ਰੱੁਖ ਕਰ ਰਹੇ ਹਨ। ਜ਼ਰੂਰੀ ਹੈ ਕਿ ਅੰਤਰਰਾਸ਼ਟਰੀ ਮਿਆਰਾਂ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਵਿਚਰਨ ਲਈ ਅੰਗਰੇਜ਼ੀ ਭਾਸ਼ਾ ਦਾ ਗਿਆਨ ਪਹਿਲੀ ਸ਼ਰਤ ਹੈ ਅਤੇ ਕੈਂਬਰਿਜ ਕੌਂਸਲ ਸੰਸਥਾ ਵਿਦਿਆਰਥੀਆਂ ਦੀ ਇਹ ਲੋੜ ਪੂਰੀ ਕਰੇਗੀ।
ਅਕਾਲੀਆਂ ’ਤੇ ਵਰ੍ਹਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਬਾਦਲ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਡੱਕਾ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਅਕਾਲੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਆਦਰਸ਼ ਗਰਾਮ ਸਕੀਮ ਅਧੀਨ ਗੋਦ ਲਏ ਇਤਿਹਾਸਕ ਪਿੰਡ ਦਾਊਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਅਕਾਲੀ ਆਗੂ ’ਤੇ ਆਪਣੇ ਅਖ਼ਤਿਆਰੀ ਕੋਟੇ ਦੀ ਗਰਾਂਟ ਦੀ ਕਥਿਤ ਦੁਰਵਰਤੋਂ ਕਰਨ ਦਾ ਵੀ ਦੋਸ਼ ਲਾਉਂਦਿਆਂ ਕਿਹਾ ਕਿ ਸੰਸਦ ਮੈਂਬਰ ਵੱਲੋਂ ਧੱਕੇ ਨਾਲ ਪੰਚਾਇਤ ਤੋਂ ਆਪਣੇ ਖੇਤਾਂ ਤੱਕ ਪੱਕੀ ਸੜਕ ਬਣਾਉਣ ਦਾ ਮਤਾ ਪਾਸ ਕਰਵਾਇਆ ਗਿਆ, ਜੋ ਹੁਣ ਰੱਦ ਕਰਨਾ ਪਿਆ ਹੈ।
ਇਸ ਤੋਂ ਪਹਿਲਾਂ ਕੈਂਬਰਿਜ ਕੌਂਸਲ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਲੋੜੀਂਦੀ ਸਿੱਖਿਆ ਪ੍ਰਾਪਤ ਕੀਤੇ ਬਿਨਾਂ ਹੀ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ। ਜਿਸ ਕਾਰਨ ਵਿਦੇਸ਼ੀ ਮੁਲਕ ਵਿੱਚ ਨੌਜਵਾਨਾਂ ਨੂੰ ਟੈਕਸੀ ਚਲਾਣ ਜਾਂ ਮਜ਼ਦੂਰੀ ਕਰਨੀ ਪੈਂਦੀ ਹੈ, ਪ੍ਰੰਤੂ ਹੁਣ ਵਿਦਿਆਰਥੀਆਂ ਨੂੰ ਕੈਂਬਰਿਜ ਕੌਂਸਲ ਵਿੱਚ ਆਈਲੈਟਸ ਟਰੇਨਿੰਗ ਦੇ ਕੇ ਵਿਦੇਸ਼ਾਂ ਮੁਲਕਾਂ ਦੀ ਮੰਗ ਅਨੁਸਾਰ ਤਿਆਰ ਕੀਤਾ ਜਾਵੇਗਾ।
ਇਸ ਮੌਕੇ ਵਾਈਸ ਚਾਂਸਲਰ ਡਾ. ਬ੍ਰਿਗੇਡੀਅਰ ਆਰ ਐੱਸ ਗਰੇਵਾਲ, ਵਿਵੇਕ ਅੱਤਰੇ (ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਪ੍ਰੇਰਣਾ ਸਪੀਕਰ), ਸੀਨੀਅਰ ਵਕੀਲ ਰਵਿੰਦਰ ਕ੍ਰਿਸ਼ਨ, ਵਿਸ਼ੇਸ਼ ਸਕੱਤਰ ਲਲਿਤ ਸਿਵਾਚ ਅਤੇ ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਐਨਜੀਓ ਦਿਸ਼ਾ ਦੀ ਪ੍ਰਧਾਨ ਹਰਦੀਪ ਵਿਰਕ, ਗਗਨ ਵਿਰਕ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…