ਕੈਪਟਨ ਅਮਰਿੰਦਰ ਵੱਲੋਂ ਚੋਣ ਕਮਿਸ਼ਨਰ ਨੂੰ ਪੰਜਾਬ ਵਿੱਚ ਇਕ ਦਿਨ ਵਿੱਚ ਹੀ ਮਤਦਾਨ ਕਰਵਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 20 ਦਸੰਬਰ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਕ ਤੋਂ ਵੱਧ ਪੜਾਅ ਹੇਠ ਵੋਟਿੰਗ ਕਰਵਾਉਣ ’ਤੇ ਵਿਚਾਰ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਕੈਪਟਨ ਨੇ ਚੋਣ ਕਮਿਸ਼ਨ ਦੇ ਮਤਦਾਨ ਪ੍ਰਕਿਰਿਆ ਨੂੰ ਦੋ ਜਾਂ ਤਿੰਨ ਦਿਨਾਂ ਵਿੱਚ ਵਧਾਏ ਜਾਣ ਨੂੰ ਲੈ ਕੇ ਉਲਝੇ ਹੋਣ ਸਬੰਧੀ ਮੀਡੀਆ ਦੀਆਂ ਖ਼ਬਰਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਪੱਧਰ ’ਤੇ ਹਿੰਸਾ ਦੀ ਸ਼ੰਕਾ ਪ੍ਰਗਟਾਈ ਹੈ। ਜਿਹੜਾ ਸੂਬੇ ਵਿੱਚ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਏ ਜਾਣ ਦੀ ਦਿਸ਼ਾ ਵਿੱਚ ਹਾਨੀਕਾਰਕ ਹੋਣ ਸਮੇਤ ਪੰਜਾਬ ਦੀ ਲੋਕਤਾਂਤਰਿਕ ਵਿਵਸਥਾ ਲਈ ਖ਼ੁਦਕੁਸ਼ੀ ਤੋਂ ਘੱਟ ਨਹੀਂ ਹੋਵੇਗਾ।
ਕੈਪਟਨ ਅਮਰਿੰਦਰ ਨੇ ਚਿੱਠੀ ਵਿੱਚ ਕਿਹਾ ਹੈ ਕਿ ਪੰਜਾਬ ਦਾ ਸਿਆਸੀ ਵਾਤਾਵਰਨ ਬਾਦਲ ਸਰਕਾਰ ਦੇ ਗੁੰਡਾ ਤੇ ਮਾਫੀਆ ਰਾਜ ਕਾਰਨ ਪਹਿਲਾਂ ਹੀ ਬਹੁਤ ਬਿਗੜ ਚੁੱਕਾ ਹੈ। ਜਿਸ ਨੇ ਸੂਬੇ ਦੇ ਮਾਸੂਮ ਲੋਕਾਂ ਉੱਤੇ ਹਿੰਸਾ ਵਰ੍ਹਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਅਜਿਹੇ ਵਿੱਚ ਚੋਣਾਂ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਗੰਭੀਰ ਖਦਸ਼ਾ ਹੈ ਕਿ ਚੋਣਾਂ ਲਈ ਤਰੀਕਾਂ ਦਾ ਐਲਾਨ ਹੋ ਜਾਣ ਦੇ ਨਾਲ ਹਾਲਾਤ ਹੋਰ ਬਿਗੜ ਸਕਦੇ ਹਨ।
ਕੈਪਟਨ ਨੇ ਖੁਲਾਸਾ ਕੀਤਾ ਹੈ ਕਿ ਉਹ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੰਭਾਵਿਤ ਹਿੰਸਾ ਦਾ ਮੁੱਦਾ ਚੁੱਕ ਚੁੱਕੇ ਹਨ ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵੀ ਬਾਦਲ ਸ਼ਾਸਨ ਅਧੀਨ ਸੂਬੇ ਅੰਦਰ ਅਜ਼ਾਦ ਘੁੰਮ ਰਹੇ ਹਥਿਆਰਬੰਦ ਗਰੋਹਾਂ ਅਤੇ ਭਗੌÎੜਿਆਂ ਦੀ ਵੱਡੀ ਗਿਣਤੀ ’ਤੇ ਚਿੰਤਾ ਪ੍ਰਗਟਾ ਚੁੱਕਾ ਹੈ। ਇਸ ਬਾਰੇ ਉਨ੍ਹਾਂ ਨੇ ਮੀਡੀਆ ਦੀ ਖ਼ਬਰ ਦਾ ਜ਼ਿਕਰ ਕੀਤਾ ਹੈ, ਜਿਸ ਦੇ ਮੁਤਾਬਕ ਚੋਣ ਕਮਿਸ਼ਨ ਨੇ ਹਾਲੇ ਵਿੱਚ ਪੰਜਾਬ ਪੁਲੀਸ ਮੁਖੀ ਸੁਰੇਸ਼ ਅਰੋੜਾ ਨੂੰ ਲਿਖ ਕੇ 47 ਗਰੋਹਾਂ ਤੇ ਬੀਤੇ ਇਕ ਸਾਲਾਂ ਵਿੱਚ ਜੇਲ੍ਹਾਂ ’ਚੋਂ ਭੱਜੇ ਅਪਰਾਧੀਆਂ ਬਾਰੇ ਜਾਣਕਾਰੀ ਮੰਗੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਇਸ ਗੱਲ ਦਾ ਖੁਲਾਸਾ ਹੁੰਦਾ ਹੈ ਕਿ ਚੋਣ ਕਮਿਸ਼ਨ ਵੀ ਇਸ ਸੱਚਾਈ ਤੋਂ ਜਾਣੂ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਦੌਰਾਨ ਪੰਜਾਬ ਅੰਦਰ ਅਪਰਾਧੀਆਂ ਨੂੰ ਖੁੱਲ੍ਹੀ ਛੋਟ ਮਿੱਲੀ ਹੋਈ ਹੈ। ਇਸ ਨੂੰ ਲੈ ਕੇ ਉਨ੍ਹਾਂ ਨੇ ਜ਼ਿਕਰ ਕੀਤਾ ਹੈ ਕਿ ਖੁਦ ਸੂਬੇ ਦੇ ਡੀ.ਜੀ.ਪੀ ਮੰਨ ਚੁੱਕੇ ਹਨ ਕਿ ਸੂਬੇ ਅੰਦਰ 52 ਹਥਿਆਰਬੰਦ ਗਿਰੋਹ ਸਰਗਰਮ ਹਨ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਹਾਲਾਤਾਂ ਵਿੱਚ ਇਕ ਦਿਨ ਦੀ ਵੋਟਿੰਗ ਵਿੱਚ ਵੀ ਕੇਂਦਰੀ ਦਸਤਿਆਂ ਲਈ ਹਿੰਸਾ ਨੂੰ ਰੋਕ ਪਾਉਣਾ ਮੁਸ਼ਕਲ ਹੋਵੇਗਾ ਅਤੇ ਜੇ ਵੋਟਿੰਗ ਨੂੰ ਦੋ ਜਾਂ ਤਿੰਨ ਦਿਨਾਂ ਤੱਕ ਵਧਾਇਆ ਗਿਆ ਤਾਂ ਗੈਂਗਸਟਰਾਂ ਤੇ ਗੁੰਡਿਆਂ ਨੂੰ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੋਟਾਂ ਦੇ ਭੁਗਤਾਨ ਲਈ ਵੋਟਰਾਂ ’ਤੇ ਦਬਾਅ ਬਣਾਉਣ ਲਈ ਇਕ ਤੋਂ ਦੂਜੇ ਹਲਕੇ ਵਿੱਚ ਜਾਣ ਲਈ ਬਹੁਤ ਜ਼ਿਆਦਾ ਵਕਤ ਮਿਲ ਜਾਵੇਗਾ। ਇਨ੍ਹਾਂ ਹਾਲਾਤਾਂ ਵਿੱਚ ਸੂਬੇ ’ਚ ਹਿੰਸਾ ਤੇ ਅਸ਼ਾਂਤੀ ਫੈਲ ਸਕਦੀ ਹੈ।
ਕੈਪਟਨ ਅਮਰਿੰਦਰ ਨੇ ਚੋਣਾਂ ਦੇ ਮੱਦੇਨਜ਼ਰ ਸੂਬੇ ਦਾ ਵਾਤਾਵਾਰਨ ਬਹੁਤ ਜ਼ਿਆਦਾ ਖਰਾਬ ਹੋਣ ਦਾ ਖੁਲਾਸਾ ਕਰਦਿਆਂ, ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਮੇਤ ਸੰਪ੍ਰਦਾਇਕ ਹਿੰਸਾ ਦੀਆ ਘਟਨਾਵਾਂ ਦਾ ਜ਼ਿਕਰ ਵੀ ਕੀਤਾ ਹੈ। ਉਨ੍ਹਾਂ ਖੁਲਾਸਾ ਕੀਤਾ ਹੈ ਕਿ ਬੀਤੇ ਸਮੇਂ ਦੌਰਾਨ ਵੀ ਸਿਰਫ ਇਕ ਦਿਨ ਦੇ ਵੋਟਿੰਗ ਸ਼ਡਿਊਲ ਵਿੱਚ ਵਿਧਾਨ ਸਭਾ ਚੋਣਾਂ ਅਸਾਨੀ ਨਾਲ ਕਰਵਾਈਆ ਗਈਆਂ ਸਨ। ਜਿਸ ਨਾਲ ਚੋਣ ਕਮਿਸ਼ਨ ਨੂੰ ਹਾਲਾਤਾਂ ’ਤੇ ਸਖ਼ਤ ਕਾਬੂ ਪਾਉਣ ਤੇ ਨਿਗਰਾਨੀ ਰੱਖਣ ਵਿੱਚ ਮਦਦ ਮਿਲੀ ਸੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…