ਬਾਦਲ ਨੂੰ ਜਿਤਾਉਣ ਲਈ ਦੋ ਸੀਟਾਂ ’ਤੇ ਚੋਣ ਲੜਨ ਜਾ ਰਹੇ ਹਨ ਕੈਪਟਨ ਅਮਰਿੰਦਰ: ਫੂਲਕਾ

ਜੇਕਰ ਕੈਪਟਨ ਅਮਰਿੰਦਰ ਵਿੱਚ ਹਿੰਮਤ ਹੈ ਤਾਂ ਉਹ ਸਿਰਫ਼ ਇੱਕ ਹੀ ਸੀਟ ਤੋਂ ਚੋਣ ਲੜਨ

ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 15 ਜਨਵਰੀ:
ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਤੋਂ ਇਲਾਵਾ ਲੰਬੀ ਤੋਂ ਚੋਣ ਲੜਨ ਵਾਲੇ ਬਿਆਨ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕੈਪਟਨ ਲੰਬੀ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣ ਲਈ ਦੋ ਥਾਵਾਂ ’ਤੇ ਚੋਣ ਲੜਨ ਦੀ ਯੋਜਨਾ ਬਣਾ ਰਹੇ ਹਨ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਫੂਲਕਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਵਿੱਚ ਆਤਮ-ਵਿਸ਼ਵਾਸ ਹੈ ਤਾਂ ਉਹ ਦੁਚਿੱਤੀ ਵਿੱਚ ਕਿਊਂ ਹਨ। ਉਨ੍ਹਾਂ ਕਿਹਾ ਕਿ ਜੇ ਕੈਪਟਨ ਵਿੱਚ ਹਿੰਮਤ ਹੈ ਕਿ ਤਾਂ ਸਿਰਫ ਇੱਕ ਥਾਂ ਲੰਬੀ ਤੋਂ ਹੀ ਚੋਣ ਲੜ ਕੇ ਦਿਖਾਉਣ।
ਸ੍ਰੀ ਫੂਲਕਾ ਨੇ ਕਿਹਾ ਕਿ ਕੈਪਟਨ ਨੂੰ ਆਪਣੀ ਹਾਰ ਸਪੱਸ਼ਟ ਨਜ਼ਰ ਆ ਰਹੀ ਹੈ। ਜਿਸ ਕਾਰਨ ਉਹ ਐਤਕੀਂ 2 ਸੀਟਾਂ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਆਪਸ ਵਿੱਚ ਮਿਲੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਲੰਬੀ ਤੋਂ ਬਾਦਲ ਨੂੰ ਜਿਤਾਉਣਾ ਚਾਹੁੰਦੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੈਪਟਨ ਨੂੰ ਭਰੋਸਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਤਾਂ ਉਹ ਲੰਬੀ ਤੋਂ ਹੀ ਚੋਣ ਲੜਨ।
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਚੁਣੌਤੀ ਦਿੰਦਿਆਂ ਕਿਹਾ ਕਿ ਸਿਰਫ਼ ਫੋਕੀਆਂ ਫੜਾਂ ਛੱਡਣ ਨਾਲ ਕੁੱਝ ਨਹੀਂ ਹੁੰਦਾ ਅਤੇ ਦੋ-ਦੋ ਸੀਟਾਂ ਤੋਂ ਚੋਣ ਲੜਨ ਦਾ ਕੋਈ ਮਤਲਬ ਨਹੀਂ ਹੈ, ਜੇਕਰ ਦਮ ਹੈ ਤਾਂ ਕੈਪਟਨ ਸਿਰਫ ਇੱਕ ਸੀਟ ਤੋਂ ਹੀ ਚੋਣ ਲੜ ਕੇ ਵਿਖਾਉਣ। ਪੰਜਾਬ ਦੇ ਲੋਕਾਂ ਨਾਲ ਕੈਪਟਨ ਅਮਰਿੰਦਰ ਸਿੰਘ ਬਹੁਤ ਵੱਡਾ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦੋ ਸੀਟਾਂ ਤੋਂ ਚੋਣ ਲੜਾਉਣ ਦੀ ਗੱਲ ਕਹਿ ਰਹੀ ਹੈ।
ਸ੍ਰੀ ਫੂਲਕਾ ਨੇ ਕਿਹਾ ਕਿ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਅਤੇ ਜਲਾਲਾਬਾਦ ਤੋਂ ਚੋਣ ਲੜਾਉਣ ਦੀ ਗੱਲ ਹੋ ਰਹੀ ਹੈ, ਜੋ ਕਿ ਕਾਂਗਰਸ ਦੀ ਅਕਾਲੀਆਂ ਨਾਲ ਮਿਲੀਭਗਤ ਦਾ ਨਿਸ਼ਾਨਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਜਲਾਲਾਬਾਦ ਵਿੱਚ ਐਨੇ ਹਰਮਿਨ ਪਿਆਰੇ ਹੋ ਚੁੱਕੇ ਹਨ ਕਿ ਜਲਾਲਾਬਾਦ ਵਿੱਚ ਸੁਖਬੀਰ ਬਾਦਲ ਨੂੰ ਚੋਣ ਮੈਦਾਨ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਤਰ ਦੱਸਦੇ ਹਨ ਕਿ ਜੂਨੀਅਰ ਬਾਦਲ ਵੀ ਦੋ ਸੀਟਾਂ ’ਤੇ ਚੋਣ ਲੜਨ ਦੇ ਇਛੁਕ ਹਨ ਅਤੇ ਜਲਾਲਾਬਾਦ ਦੇ ਨਾਲ ਨਾਲ ਇੱਕ ਹੋਰ ਦੂਜਾ ਹਲਕਾ ਲੱਭ ਰਹੇ ਹਨ। ਕਾਂਗਰਸ ਜਲਾਲਾਬਦ ਤੋਂ ਸੁਖਬੀਰ ਬਾਦਲ ਨੂੰ ਜਿਤਾਉਣ ਲਈ ਨਵਜੋਤ ਸਿੱਧੂ ਨੂੰ ਉਥੋਂ ਚੋਣ ਲੜਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਹੁਣ ਅਕਾਲੀਆਂ ਅਤੇ ਕਾਂਗਰਸੀਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।
ਸ੍ਰੀ ਫੂਲਕਾ ਨੇ ਕਿਹਾ ਕਿ ਪੰਜਾਬ ਦੇ ਰਵਾਇਤੀ ਪਾਰਟੀਆਂ ਦੀ ਗੰਧਲੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਅਤੇ ਅਕਾਲੀ ਦਲ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਤੇ ਉਨਾਂ ਕੋਲ ਆਮ ਆਦਮੀ ਪਾਰਟੀ ਇੱਕ ਵਧੀਆ ਵਿਕਲਪ ਹੈ, ਜਿਸ ਨੂੰ ਕਿ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਗਰੋਂ ਹੀ ਪੰਜਾਬ ਦੇ ਲੋਕ ਮਾਫੀਆ ਅਤੇ ਭ੍ਰਿਸ਼ਟਾਚਾਰੀਆਂ ਦੇ ਚੁੰਗਲ ’ਚੋਂ ਆਜ਼ਾਦ ਹੋ ਸਕਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…